September 26, 2026, 7:54 am
----------- Advertisement -----------
HomeNewsBreaking Newsਪੁਲਿਸ ਦੀਆਂ ਨਿਯੁਕਤੀਆਂ ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਿਉਂ ਨਹੀਂ...

ਪੁਲਿਸ ਦੀਆਂ ਨਿਯੁਕਤੀਆਂ ਚ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਿਉਂ ਨਹੀਂ ਹੋਣੀ ਚਾਹੀਦੀ, ਕੈਪਟਨ ਨੇ ਚੰਨੀ ਨੂੰ ਪੁੱਛਿਆ

Published on

----------- Advertisement -----------

ਚੰਡੀਗੜ੍ਹ, 16 ਦਸੰਬਰ 2021 – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗ਼ਲਤ ਪ੍ਰਾਥਮਿਕਤਾਵਾਂ ਉੱਪਰ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕੀਤਾ ਹੈ ਕਿ ਕਿਉਂ ਉਨ੍ਹਾਂ ਨੇ ਇਕ ਪੁਲੀਸ ਅਫ਼ਸਰ ਵੱਲੋਂ ਡੀਜੀਪੀ ਨੂੰ ਲਿਖੀ ਚਿੱਠੀ ਦੇ ਵੇਰਵੇ ਲੀਕ ਹੋਣ ਦੇ ਮਾਮਲੇ ਵਿੱਚ ਦਿੱਤੀ ਜਾਂਚ ਦੇ ਆਦੇਸ਼ਾਂ ਦੇ ਤਰਜ਼ ਤੇ ਪੰਜਾਬ ਪੁਲੀਸ ਦੇ ਸੀਨੀਅਰ ਸੁਪਰਡੈਂਟਾਂ ਅਤੇ ਡਿਪਟੀ ਸੁਪਰਡੈਂਟਾਂ ਦੀਆਂ ਨਿਯੁਕਤੀਆਂ ਵਿੱਚ ਹੋਏ ਭ੍ਰਿਸ਼ਟਾਚਾਰ ਸਬੰਧੀ ਦੋਸ਼ਾਂ ਦੀ ਜਾਂਚ ਦੇ ਆਦੇਸ਼ ਨਹੀਂ ਦਿੱਤੇ ਹਨ, ਜਿਹੜੇ ਦੋਸ਼ ਉਨ੍ਹਾਂ ਦੀ ਹੀ ਕੈਬਨਿਟ ਦੇ ਇਕ ਸਾਥੀ ਵੱਲੋਂ ਲਗਾਏ ਗਏ ਸਨ।

ਇਸ ਲੜੀ ਹੇਠ, ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਦੀ ਚੌਕਸੀ ਅਤੇ ਤਤਕਾਲਤਾ ਉੱਪਰ ਚੁਟਕੀ ਲੈਂਦਿਆਂ ਕਿਹਾ ਕਿ ਤੁਸੀਂ ਇਕ ਸੀਨੀਅਰ ਪੁਲੀਸ ਅਫ਼ਸਰ ਵੱਲੋਂ ਡਾਇਰੈਕਟਰ ਜਨਰਲ ਆਫ ਪੁਲੀਸ ਨੂੰ ਲਿਖੀ ਚਿੱਠੀ ਦੇ ਕੁਝ ਪੰਨਿਆਂ ਦੇ ਲੀਕ ਹੋਣ ਦੇ ਮਾਮਲੇ ਵਿੱਚ ਤਾਂ ਜਾਂਚ ਦੇ ਆਦੇਸ਼ ਦੇ ਦਿੱਤੇ, ਪਰ ਕਿਉਂ ਤੁਸੀਂ ਉਹੀ ਤਤਕਾਲਤਾ ਉਦੋਂ ਨਹੀਂ ਦਿਖਾਈ ਜਦੋਂ ਤੁਹਾਡੇ ਮੰਤਰੀ ਮੰਡਲ ਦੇ ਇੱਕ ਸਾਥੀ ਨੇ ਹਾਲ ਹੀ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸ਼ਰ੍ਹੇਆਮ ਐਸ.ਐਸ.ਪੀ ਅਤੇ ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀ ਨਿਯੁਕਤੀ ਵਿੱਚ ਭ੍ਰਿਸ਼ਟਾਚਾਰ ਹੋਣ ਸਬੰਧੀ ਗੰਭੀਰ ਦੋਸ਼ ਲਗਾਏ ਸਨ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਝੂਠੇ ਵਾਅਦਿਆਂ ਅਤੇ ਐਲਾਨਾਂ ਕਾਰਨ ਤੁਹਾਡੀ ਸਰਕਾਰ ਦੇ ਆਏ ਦਿਨ ਖੁੱਲ੍ਹ ਰਹੇ ਭੇਦਾਂ ਕਾਰਨ ਤੁਹਾਡੀ ਪਰੇਸ਼ਾਨੀ ਨੂੰ ਸਮਝ ਸਕਦੇ ਹਨ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਕੈਪਟਨ ਅਮਰਿੰਦਰ ਨੇ ਯਾਦ ਲੈ ਕੇ ਤੁਸੀਂ ਹਮੇਸ਼ਾ ਹਰ ਕਿਸੇ ਨੂੰ ਸਲਾਖਾਂ ਪਿੱਛੇ ਭੇਜਣ ਲਈ ਦੋ ਦਿਨਾਂ ਲਈ ਅਧਿਕਾਰ ਮੰਗਦੇ ਸੀ। ਪਰ ਹੁਣ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਤੇ ਇਕ ਵੀ ਵਿਅਕਤੀ ਹਾਲੇ ਤਕ ਗ੍ਰਿਫ਼ਤਾਰ ਨਹੀਂ ਹੋਇਆ, ਹੁਣ ਕੀ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...