May 31, 2026, 4:30 pm
----------- Advertisement -----------
HomeNewsBreaking Newsਲੰਗਾਹ ਦਾ ਜਿਸ ਬੀਬੀ ਪੁਲਿਸ ਮੁਲਾਜ਼ਮ ਨਾਲ ਹੋਇਆ ਸੀ ਵੀਡੀਓ ਵਾਇਰਲ, ਉਸਨੇ...

ਲੰਗਾਹ ਦਾ ਜਿਸ ਬੀਬੀ ਪੁਲਿਸ ਮੁਲਾਜ਼ਮ ਨਾਲ ਹੋਇਆ ਸੀ ਵੀਡੀਓ ਵਾਇਰਲ, ਉਸਨੇ ਹੁਣ ਲਾਇਆ ਰੰਧਾਵਾ ਤੇ ਇਲਜ਼ਾਮ

Published on

----------- Advertisement -----------

ਪੰਜਾਬ ਪੁਲਿਸ ਦੀ ਜਿਸ ਮਹਿਲਾ ਮੁਲਾਜ਼ਮ ਨੇ ਕੁੱਝ ਸਾਲ ਪਹਿਲਾਂ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਤੇ ਉਸ ਦਾ ਸ਼ਾਰੀਰਿਕ ਸ਼ੋਸ਼ਣ ਕਰਨ ਦੇ ਦੋਸ਼ ਲਾਏ ਸਨ, ਉਸ ਨੇ ਹੁਣ ਸਾਬਕਾ ਕਾਂਗਰਸੀ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਵੀ ਗੰਭੀਰ ਇਲਜ਼ਾਮ ਲਾਏ ਹਨ। ਇਸ ਮਹਿਲਾ ਦਾ ਕਹਿਣਾ ਹੈ ਕਿ ਲੰਗਾਹ ਨੇ ਹੀ ਉਸਨੂੰ ਰੰਧਾਵਾ ਕੋਲ ਭੇਜਿਆ ਸੀ।
ਗ਼ੌਰ ਕਰਨ ਲਾਇਕ ਹੈ ਕਿ ਲੰਗਾਹ ਤੇ ਉਕਤ ਮਹਿਲਾ ਦਾ ਹੋਟਲ ਦੇ ਕਮਰੇ ਵਿੱਚ ਬਣਿਆ ਨਿੱਜੀ ਪਲਾਂ ਦਾ ਵੀਡੀਓ ਵੀ ਵਾਇਰਲ ਹੋਇਆ ਸੀ। ਬਾਅਦ ਵਿੱਚ ਉਕਤ ਮਹਿਲਾ ਮੁਲਾਜ਼ਮ ਆਪਣੇ ਪਹਿਲਾਂ ਦਿੱਤੇ ਬਿਆਨਾਂ ਤੋਂ ਮੁੱਕਰ ਗਈ ਸੀ। ਜਿਸ ਕਰਕੇ ਲੰਗਾਹ ਬਰੀ ਹੋ ਗਿਆ ਸੀ।
ਸਾਬਕਾ ਡਿਪਟੀ CM ਸੁੱਖਜਿੰਦਰ ਰੰਧਾਵਾ ਤੇ ਇਕ ਮਹਿਲਾ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਗੰਭੀਰ ਇਲਜ਼ਾਮ ਲਗਾਏ ਗਏ | ਇਸ ਔਰਤ ਦਾ ਕਹਿਣਾ ਹੈ ਕਿ ਮੇਰੀ ਪੋਸਟਿੰਗ ਵਿਜੀਲੈੱਸ ਜਲੰਧਰ ਵਿੱਚ ਸੀ ਤੇ ਪਠਾਨਕੋਟ ਬਦਲੀ ਕਰਵਾਉਣ ਲਈ ਸੁੱਖਜਿੰਦਰ ਰੰਧਾਵਾ ਕੋਲ ਗਈ ਸੀ| ਮੇਰੀ ਬਦਲੀ ਕਰਵਾਉਣ ਲਈ ਸੁੱਖਜਿੰਦਰ ਰੰਧਾਵਾ ਨੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਤੇ ਮੈਂ ਉਹਨਾਂ ਨੂੰ ਦੇ ਦਿੱਤੇ। ਔਰਤ ਨੇ ਸੁੱਖਜਿੰਦਰ ਰੰਧਾਵਾ ਤੇ ਇਲਜ਼ਾਮ ਲਗਾਉਂਦਿਆਂ ਅੱਗੇ ਕਿਹਾ ਕਿ ਰੰਧਾਵਾ ਨੇ ਮੇਰੀ ਇਤਰਾਜ਼ ਯੋਗ ਵੀਡੀਓ ਬਣਵਾ ਵਾਇਰਲ ਕਰਵਾਈ ਅਤੇ ਇਤਰਾਜ਼ਯੋਗ ਵੀਡੀਓ ਬਣਵਾ ਕੇ ਮੈਨੂੰ ਆਪਣੇ ਹੱਕ ਚ ਕੰਮ ਕਰਨ ਲਈ ਕਿਹਾ|
ਔਰਤ ਨੇ ਦੱਸਿਆ ਕਿ ਪਹਿਲਾਂ ਹੀ ਸੁੱਖਜਿੰਦਰ ਰੰਧਾਵਾ ਤੇ ਸਾਲੇ ਬੱਬੀ, ਰਸ਼ਪਾਲ ਸਿੰਘ ਤੇ ਪਰਮਜੀਤ ਪੰਮੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੋਈ ਹੈ |
ਬੀਬੀ ਵੱਲੋਂ ਕੀਤੀ ਇਸ ਪੱਤਰਕਾਰ ਮਿਲਣੀ ਤੋਂ ਬਾਅਦ ਜਦੋਂ ਮੀਡੀਆ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਉਨ੍ਹਾਂ ਦਾ ਪੱਖ ਜਾਨਣ ਲਈ ਫ਼ੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਕਿ ਉਹ ਇਸ ਬਾਰੇ ਕੁੱਝ ਨਹੀਂ ਕਹਿਣਾ ਚਾਹੁੰਦੇ ਤੇ ਅਦਾਲਤ ਵਿੱਚ ਕੇਸ ਪਾਉਣਗੇ। ਫਿਰ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਜਿਹੜਾ ਚੈਨਲ ਇਹ ਖ਼ਬਰ ਚਲਾਏਗਾ, ਉਸ ਤੇ ਕੇਸ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...