ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰ ਦਿੱਤੇ ਹਨ। ਵਿਨੇਸ਼ ਸ਼ਨੀਵਾਰ (30 ਦਸੰਬਰ) ਨੂੰ ਪੁਰਸਕਾਰ ਵਾਪਸ ਕਰਨ ਲਈ ਦਿੱਲੀ ਸਥਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਫਤਰ ਜਾ ਰਹੀ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਉਸ ਨੂੰ ਰੋਕ ਲਿਆ। ਜਿਸ ਤੋਂ ਬਾਅਦ ਵਿਨੇਸ਼ ਨੇ ਕਰੱਤਵ ਮਾਰਗ ‘ਤੇ ਐਵਾਰਡ ਨੂੰ ਜ਼ਮੀਨ ‘ਤੇ ਰੱਖ ਦਿੱਤਾ ਅਤੇ ਹੱਥ ਜੋੜ ਕੇ ਵਾਪਸ ਆ ਗਈ।
ਦੱਸ ਦਈਏ ਕਿ ਵਿਨੇਸ਼ ਨੇ 3 ਦਿਨ ਪਹਿਲਾਂ ਪੀਐਮ ਮੋਦੀ ਨੂੰ 2 ਪੰਨਿਆਂ ਦੀ ਚਿੱਠੀ ਲਿਖੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਪੁਰਸਕਾਰ ਵਾਪਸ ਕਰਨ ‘ਤੇ ਵਿਨੇਸ਼ ਨੇ ਕਿਹਾ, “ਮੈਂ ਇੱਥੇ ਇਨਸਾਫ਼ ਲਈ ਆਈ ਹਾਂ।” ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ।
ਬਜਰੰਗ ਪੂਨੀਆ ਨੇ ਵਿਨੇਸ਼ ਦੀ ਐਵਾਰਡ ਵਾਪਸੀ ਦਾ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ, “ਇਹ ਦਿਨ ਕਿਸੇ ਵੀ ਖਿਡਾਰੀ ਦੀ ਜ਼ਿੰਦਗੀ ‘ਚ ਨਹੀਂ ਆਉਣਾ ਚਾਹੀਦਾ। ਦੇਸ਼ ਦੀਆਂ ਮਹਿਲਾ ਪਹਿਲਵਾਨਾਂ ਸਭ ਤੋਂ ਬੁਰੇ ਦੌਰ ‘ਚੋਂ ਗੁਜ਼ਰ ਰਹੀਆਂ ਹਨ।” ਵਿਨੇਸ਼ ਤੋਂ ਪਹਿਲਾਂ ਬਜਰੰਗ ਪੂਨੀਆ ਨੇ ਆਪਣਾ ਪਦਮਸ਼੍ਰੀ ਪੁਰਸਕਾਰ ਵਾਪਸ ਕਰ ਦਿੱਤਾ ਸੀ। ਉਨ੍ਹਾਂ ਨੇ ਇਹ ਐਵਾਰਡ ਪ੍ਰਧਾਨ ਮੰਤਰੀ ਘਰ ਦੇ ਬਾਹਰ ਫੁੱਟਪਾਥ ‘ਤੇ ਰੱਖਿਆ ਸੀ।
----------- Advertisement -----------
ਵੱਡੀ ਖ਼ਬਰ- ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਕੀਤੇ ਵਾਪਸ
Published on
----------- Advertisement -----------
----------- Advertisement -----------












