September 6, 2026, 9:01 pm
----------- Advertisement -----------
HomeNewsBreaking Newsਮੰਗਣੀ ਵਾਲੇ ਦਿਨ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਚਾਰ ਭੈਣਾਂ ਦਾ...

ਮੰਗਣੀ ਵਾਲੇ ਦਿਨ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਚਾਰ ਭੈਣਾਂ ਦਾ ਇਕਲੌਤਾ ਭਰਾ ਸੀ

Published on

----------- Advertisement -----------

ਜਲੰਧਰ, 17 ਦਸੰਬਰ 2021 – ਜਲੰਧਰ ਦੇ ਪਿੰਡ ਦੌਲਤਪੁਰ ਢੱਡਾ ਵਿਖੇ ਇਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਪਲਵਿੰਦਰ ਸਿੰਘ ਵੱਜੋਂ ਹੋਈ ਹੈ। ਮਿਲੀ ਜਾਣਕਰੀ ਅਨੁਸਾਰ ਨੌਜਵਾਨ ਦੀ ਮੰਗਣੀ ਵਾਲੇ ਦਿਨ ਹੀ ਸੜਕ ਹਾੜੇ ‘ਚ ਮੌਤ ਹੋਈ ਹੈ ਅਤੇ 15 ਜਨਵਰੀ ਨੂੰ ਪਲਵਿੰਦਰ ਸਿੰਘ ਦਾ ਵਿਆਹ ਰੱਖਿਆ ਗਿਆ ਸੀ।

ਮਿਲੀ ਜਾਣਕਰੀ ਅਨੁਸਾਰ ਪਲਵਿੰਦਰ ਸਿੰਘ ਆਪਣੀ ਮੰਗਣੀ ਤੋਂ ਬਾਅਦ ਸ਼ਾਮ ਨੂੰ ਆਪਣੀ ਭੈਣ ਨੂੰ ਮੋਟਰਸਾਈਕਲ ’ਤੇ ਪਿੰਡ ਧਾਲੀਵਾਲ (ਕਪੂਰਥਲਾ) ਵਿਖੇ ਛੱਡਣ ਗਿਆ ਸੀ। ਵਾਪਸੀ ’ਤੇ ਜਦੋਂ ਉਹ ਆਪਣੇ ਪਿੰਡ ਦੌਲਤਪੁਰ ਢੱਡਾ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਨੂੰ ਕਿਸੇ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਪਲਵਿੰਦਰ ਸਿੰਘ ਨੂੰ ਤੁਰੰਤ ਸ਼ਾਹਕੋਟ ਦੇ ਇਕ ਨਿੱਜੀ ਹਸਪਤਾਲ ਲੈ ਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਚੌਕੀ ਮੁਖੀ ਸੰਜੀਵਨ ਸਿੰਘ ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰ ਦੇ ਬਿਆਨ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...