ਅੰਮ੍ਰਿਤਸਰ ਦੇ ਫ਼ਤਿਹਗੜ੍ਹ ਚੂੜੀਆਂ ਰੋਡ ਵਿਖੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਢਲ਼ੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ 12ਵੀਂ ਜਮਾਤ ਦਾ ਵਿਦਿਆਰਥੀ ਸੀ। ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਉਹ ਦੋਸਤਾਂ ਨਾਲ ਗਿਆ ਸੀ ਪਰ ਰਾਤ ਤੱਕ ਵਾਪਸ ਨਹੀਂ ਆਇਆ ਅਤੇ ਸਵੇਰੇ ਉਸ ਦੀ ਲਾਸ਼ ਮਿਲੀ ਹੈ। ਸਵੇਰੇ ਮਿਲੀ ਲਾਸ਼ ‘ਤੇ ਗੋਲੀਆਂ ਦੇ ਨਿਸ਼ਾਨ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਪੁਲਿਸ ਵਲੋਂ ਨੌਜਵਾਨ ਦੀ ਮਾਤਾ ਕਵਲਜੀਤ ਕੌਰ ਦੇ ਬਿਆਨਾ ਦੇ ਅਧਾਰ ‘ਤੇ ਦੋ ਵਿਅਕਤੀਆਂ ਬੂਆ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਅਬਾਦੀ ਬਾਬਾ ਦੀਪ ਸਿੰਘ ਕਾਲੋਨੀ ਨੰਗਲੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
----------- Advertisement -----------
ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
Published on
----------- Advertisement -----------
----------- Advertisement -----------












