November 8, 2026, 7:48 am
----------- Advertisement -----------
HomeNewsBreaking Newsਮੰਡਪ 'ਚ ਪਹੁੰਚੀ ਪੁਲਿਸ ਨੂੰ ਵੇਖ ਲਾੜੇ ਦੇ ਛੁੱਟੇ ਪਸੀਨੇ, ਫੇਰਿਆਂ ਤੋਂ...

ਮੰਡਪ ‘ਚ ਪਹੁੰਚੀ ਪੁਲਿਸ ਨੂੰ ਵੇਖ ਲਾੜੇ ਦੇ ਛੁੱਟੇ ਪਸੀਨੇ, ਫੇਰਿਆਂ ਤੋਂ ਪਹਿਲਾਂ ਹੀ ਬਰਾਤੀਆਂ ਸਮੇਤ ਹੋਇਆ ਨੌਂ ਦੋ ਗਿਆਰ੍ਹਾਂ

Published on

----------- Advertisement -----------

ਸ਼ੇਰਗੜ੍ਹੀ ਦੇ ਇੱਕ ਮੰਦਰ ਵਿੱਚ 13 ਸਾਲ ਦੀ ਨਾਬਾਲਗ ਲੜਕੀ ਦਾ 20 ਸਾਲ ਦੇ ਨੌਜਵਾਨ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਮੰਦਰ ਵਿੱਚ ਛਾਪਾ ਮਾਰਿਆ ਤਾਂ ਲਾੜਾ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਲੜਕੀ ਵਾਲੇ ਪੱਖ ਅਤੇ ਹੋਰ ਲੋਕ ਵੀ ਉਥੋਂ ਭੱਜ ਗਏ। ਪੁਲਿਸ ਨੇ ਮੰਦਰ ਤੋਂ ਨਾਬਾਲਗ ਲੜਕੀ ਨੂੰ ਬਰਾਮਦ ਕਰਕੇ ਬਾਲ ਕਲਿਆਣ ਕਮੇਟੀ (CWC) ਦੇ ਹਵਾਲੇ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਨਾਬਾਲਗ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇਗੀ। ਇਸ ਤੋਂ ਬਾਅਦ ਰਿਪੋਰਟ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਇਹ ਮਾਮਲਾ ਸੋਮਵਾਰ ਦੁਪਹਿਰ ਦਾ ਹੈ। ਮੈਡੀਕਲ ਥਾਣਾ ਪੁਲਿਸ ਨੂੰ ਕਿਸੇ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਸ਼ੇਰਗੜ੍ਹੀ ਸਥਿਤ ਇੱਕ ਮੰਦਰ ਵਿੱਚ 13 ਸਾਲ ਦੀ ਨਾਬਾਲਗ ਲੜਕੀ ਦਾ 20 ਸਾਲ ਦੇ ਨੌਜਵਾਨ ਨਾਲ ਜ਼ਬਰਦਸਤੀ ਵਿਆਹ ਕਰਵਾਇਆ ਜਾ ਰਿਹਾ ਹੈ। ਪੁਲਿਸ ਨੇ ਜਾਣਕਾਰੀ ਦੀ ਪੁਸ਼ਟੀ ਕੀਤੀ ਤਾਂ ਮੰਦਰ ਵਿੱਚ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਸਨ। ਲੜਕੀ ਅਤੇ ਲੜਕੇ ਦੇ ਪਰਿਵਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਵੀ ਮੌਜੂਦ ਸਨ।

ਪੀਵੀਸੀ ਚੌਕੀ ਪੁਲਿਸ ਨੇ ਤੁਰੰਤ ਮੌਕੇ ‘ਤੇ ਛਾਪਾ ਮਾਰਿਆ। ਪੁਲਿਸ ਦੇ ਪਹੁੰਚਦੇ ਹੀ ਦੋਵੇਂ ਪੱਖਾਂ ਦੇ ਲੋਕ ਮੰਦਰ ਤੋਂ ਫਰਾਰ ਹੋ ਗਏ। ਲਾੜਾ ਵੀ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਵਿਆਹ ਰੁਕਵਾ ਦਿੱਤਾ। ਮੰਦਰ ਵਿੱਚ ਸਿਰਫ਼ ਨਾਬਾਲਗ ਲੜਕੀ ਅਤੇ ਉਸ ਦੀ ਮਾਂ ਰਹਿ ਗਈਆਂ। ਪੁਲਿਸ ਦੋਵਾਂ ਨੂੰ ਚੌਕੀ ਲੈ ਗਈ ਅਤੇ ਪੂਰੇ ਮਾਮਲੇ ਦੀ ਜਾਣਕਾਰੀ CWC ਨੂੰ ਦਿੱਤੀ।

ਇਸ ਤੋਂ ਬਾਅਦ CWC ਦੀ ਟੀਮ ਨਾਬਾਲਗ ਲੜਕੀ ਨੂੰ ਆਪਣੇ ਨਾਲ ਕੇਂਦਰ ਲੈ ਗਈ। ਉੱਥੇ ਲੜਕੀ ਅਤੇ ਉਸ ਦੀ ਮਾਂ ਤੋਂ ਪੁੱਛਗਿੱਛ ਕੀਤੀ ਗਈ। ਜਾਂਚ ਵਿੱਚ ਲੜਕੀ ਦੀ ਉਮਰ 13 ਸਾਲ ਅਤੇ ਨੌਜਵਾਨ ਦੀ ਉਮਰ 20 ਸਾਲ ਸਾਹਮਣੇ ਆਈ। ਫਿਲਹਾਲ CWC ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਆਪਣੇ ਪੱਧਰ ‘ਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਨਾਮ ਅਤੇ ਪਤੇ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...