ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸਸਕਾਰ ਹੋਣਾ ਹੈ ਤੇ 3 ਘੰਟਿਆਂ ਦੀ ਪੈਰੋਲ ਅੰਮ੍ਰਿਤਪਾਲ ਸਿੰਘ ਨੂੰ ਕੋਰਟ ਵੱਲੋਂ ਦਿੱਤੀ ਗਈ ਹੈ।
ਹਾਲਾਂਕਿ ਪਰਿਵਾਰ ਵੱਲੋਂ 3 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਸਿਰਫ 3 ਘੰਟਿਆਂ ਦੀ ਪੈਰੋਲ ਹੀ ਮਨਜ਼ੂਰ ਕੀਤੀ ਹੈ ਤੇ ਹੁਣ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਪੰਜਾਬ ਪੁਲਿਸ ਦੇ 5 ਮੁਲਾਜ਼ਮ ਆਸਾਮ ਪਹੁੰਚ ਚੁੱਕੇ ਹਨ। ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ ਡਿਬਰੂਗੜ੍ਹ ਜੇਲ੍ਹ ਪਹੁੰਚ ਚੁੱਕੀ ਹੈ ਜਿਥੋਂ ਕੱਲ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ। DSP ਰੈਂਕ ਦੇ ਅਧਿਕਾਰੀਆਂ ਦੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ ਤੇ ਉਨ੍ਹਾਂ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਅੰਮ੍ਰਿਤਪਾਲ ਸਿੰਘ ਪੰਜਾਬ ਆਉਣਗੇ।
ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਵੱਲੋਂ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਦੀ 3 ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। MP ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਤੇ ਵਾਪਸ ਜੇਲ੍ਹ ਵਿਚ ਭੇਜਣ ਲਈ ਪਰਿਵਾਰ ਵੱਲੋਂ ਸਰਕਾਰੀ ਖਾਤੇ ਵਿਚ ਅੰਮ੍ਰਿਤਪਾਲ ਦੇ ਪਰਿਵਾਰ ਨੇ 10 ਲੱਖ ਰੁਪਏ ਜਮ੍ਹਾ ਕਰਵਾਏ ਗਏ ਹਨ। ਜਿਸ ਵਿਚੋਂ 7 ਲੱਖ 84 ਹਜ਼ਾਰ ਰੁਪਏ ਹਵਾਈ ਟਿਕਟਾਂ ‘ਤੇ ਖਰਚ ਹੋਣਗੇ। ਇਨ੍ਹਾਂ ਹਵਾਈ ਟਿਕਟਾਂ ਵਿਚ ਅੰਮ੍ਰਿਤਪਾਲ ਸਿੰਘ ਸਣੇ ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਦੇ ਆਉਣ-ਜਾਣ ਦਾ ਖਰਚਾ ਵੀ ਸ਼ਾਮਲ ਹੈ। ਦੱਸ ਦੇਈਏ ਕਿ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਬੀਬੀ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿਚ ਹੀ ਹੋਵੇਗਾ। ਪਰਿਵਾਰ ਵੱਲੋਂ ਖੇਤਾਂ ਵਿਚ ਹੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਸਸਕਾਰ ਕਰਨ ਦਾ ਫੈਸਲਾ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ‘ਚ ਹੀ ਪਿੰਡ ਲਿਆਂਦਾ ਜਾਵੇਗਾ।












