June 26, 2026, 3:50 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਨੂੰ ਲੈ ਕੇ ਜੇਠ ਨੇ ਭਾਬੀ...

ਅੰਮ੍ਰਿਤਸਰ ‘ਚ ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਨੂੰ ਲੈ ਕੇ ਜੇਠ ਨੇ ਭਾਬੀ ਨੂੰ ਉਤਾਰਿਆ ਮੌਤ ਦੇ ਘਾਟ

Published on

----------- Advertisement -----------

ਮਜੀਠਾ: ਮਜੀਠਾ ‘ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਪਿੰਡ ਨੰਗਲ ਪਨਵਾ ਵਿਖੇ ਘਰ ਦੀ ਵੰਡ ਨੂੰ ਲੈ ਕੇ ਮਾਮਲਾ ਇਨ੍ਹਾਂ ਵਧ ਗਿਆ ਕਿ ਇਸ ‘ਚ ਘਰ ਦੇ ਇਕ ਮੈਂਬਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋ ਭਰਾਵਾਂ ਦਾ ਕਲੇਸ਼ ਇੰਨਾ ਵੱਧ ਗਿਆ ਕਿ ਸਕੇ ਭਰਾ ਨੇ ਆਪਣੀ ਭਰਜਾਈ ਦਾ ਹੀ ਕਤਲ ਕਰ ਦਿੱਤਾ। ਮ੍ਰਿਤਕ ਮਹਿਲਾ ਦੇ ਪਤੀ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਪਿੰਡ ਨਾਗ ਕਲਾਂ ਗਿਆ ਹੋਇਆ ਸੀ ਜਦੋਂਕਿ ਘਰ ਵਿਚ ਉਸਦੀ ਪਤਨੀ ਅਮਨਦੀਪ ਕੌਰ ਉਮਰ (30) ਤੇ ਉਸਦਾ ਲੜਕਾ ਮੌਜੂਦ ਸਨ।

ਦੂਸਰੇ ਕਮਰੇ ‘ਚ ਉਸ ਦਾ ਵੱਡਾ ਭਰਾ ਕੁਲਦੀਪ ਸਿੰਘ ਵੀ ਘਰ ‘ਚ ਹੀ ਸੀ। ਮਨਜੀਤ ਸਿੰਘ ਅਨੁਸਾਰ ਜਦੋਂ ਉਹ ਵਾਪਸ ਆਪਣੇ ਘਰ ਆਇਆ ਤਾਂ ਵੇਖਿਆ ਕਿ ਉਸਦੀ ਪਤਨੀ ਅਮਨਦੀਪ ਕੌਰ ਆਪਣੇ ਕਮਰੇ ‘ਚ ਖ਼ੂਨ ਨਾਲ ਲੱਥਪਥ ਪਈ ਸੀ। ਉਸਨੇ ਦੱਸਿਆ ਕਿ ਉਸਦਾ ਵੱਡਾ ਭਰਾ ਘਰ ਦੀ ਵੰਡ ਨੂੰ ਲੈ ਕੇ ਹਮੇਸ਼ਾ ਕਲੇਸ਼ ਕਰਦਾ ਸੀ ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਦਾ ਸੀ ਇਸ ਲਈ ਉਸਦੇ ਵੱਡੇ ਭਰਾ ਕੁਲਦੀਪ ਨੇ ਹੀ ਆਪਣੀ ਭਾਬੀ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਗਲ਼ਾ ਕੱਟ ਕੇ ਕਤਲ ਕੀਤਾ ਹੈ ਜੋ ਹੁਣ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...