November 12, 2026, 4:48 pm
----------- Advertisement -----------
HomeNewsBreaking Newsਕੇਸਰੀ ਪੱਗ ਬੰਨ੍ਹ ਨਾਇਬ ਸੈਣੀ ਨੇ ਪੇਸ਼ ਕੀਤਾ 12 ਵਾਂ ਬਜਟ 

ਕੇਸਰੀ ਪੱਗ ਬੰਨ੍ਹ ਨਾਇਬ ਸੈਣੀ ਨੇ ਪੇਸ਼ ਕੀਤਾ 12 ਵਾਂ ਬਜਟ 

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 2026-27 ਦਾ ਰਾਜ ਬਜਟ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਵਿੱਤ ਮੰਤਰੀ ਹੋਣ ਦੇ ਨਾਤੇ, ਮੈਂ ‘ਨਾਨ-ਸਟਾਪ’ ਹਰਿਆਣਾ ਸਰਕਾਰ ਦਾ ਰਾਜ ਬਜਟ ਪੇਸ਼ ਕਰਨ ‘ਤੇ ਭਾਵਨਾਵਾਂ ਨਾਲ ਭਰਿਆ ਹੋਇਆ ਹਾਂ। ਅਸੀਂ 2047 ਤੱਕ ਹਰਿਆਣਾ ਨੂੰ 1 ਟ੍ਰਿਲੀਅਨ ਅਮਰੀਕੀ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਟੀਚਾ ਰੱਖਿਆ ਹੈ। ਇਸ ਨੂੰ ਪ੍ਰਾਪਤ ਕਰਨ ਲਈ ਅਸੀਂ ‘ਹਰਿਆਣਾ ਵਿਜ਼ਨ ਦਸਤਾਵੇਜ਼ 2047’ ਤਿਆਰ ਕੀਤਾ ਹੈ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸਾਡੇ ਮੈਨੀਫੈਸਟੋ ਵਿਚ ਕੀਤੇ ਗਏ 217 ਵਾਅਦਿਆਂ ਵਿਚੋਂ, ਅਸੀਂ 60 ਵਾਅਦੇ ਪੂਰੇ ਕੀਤੇ ਹਨ ਅਤੇ ਬਾਕੀ 120 ਵਾਅਦਿਆਂ ਨੂੰ ਪੂਰਾ ਕਰਨ ‘ਤੇ ਕੰਮ ਚੱਲ ਰਿਹਾ ਹੈ।ਉਨ੍ਹਾਂ ਐਲਾਨ ਕੀਤਾ ਕਿ ਇਕ ਲੱਖ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਵਿਚ ਸਿਖਲਾਈ ਦਿੱਤੀ ਜਾਵੇਗੀ ਤੇ ਫਿਰ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਰਾਜ ਵਿਚ ਐਗਰੀ ਡਿਸਕੌਮ ਨਾਮਕ ਇਕ ਨਵਾਂ ਪਾਵਰ ਕਾਰਪੋਰੇਸ਼ਨ ਸਥਾਪਿਤ ਕੀਤਾ ਜਾਵੇਗਾ, ਜਿਸ ਦੇ ਤਹਿਤ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ‘ਹਰ ਨਾਰੀ, ਸਵਸਥ ਨਾਰੀ’ ਯੋਜਨਾ ਦੇ ਤਹਿਤ, ਹਰ ਜ਼ਿਲ੍ਹੇ ਵਿਚ ਸਵਸਥ ਨਾਰੀ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹਾਂਸੀ ਦੇ ਨਵੇਂ ਜ਼ਿਲ੍ਹੇ ਨੂੰ ਇਕ ਆਧੁਨਿਕ ਜ਼ਿਲ੍ਹੇ ਵਜੋਂ ਵਿਕਸਤ ਕੀਤਾ ਜਾਵੇਗਾ। ਮੁੱਖ ਮੰਤਰੀ ਸੈਣੀ ਨੇ 2,000 ਨਵੇਂ ਬੀਟਾ ਬੂਥ ਖੋਲ੍ਹਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਵੈ-ਸਹਾਇਤਾ ਸਮੂਹ ਚਲਾਉਣ ਵਾਲੀਆਂ ਔਰਤਾਂ ਨੂੰ ਪਹਿਲ ਦਿੱਤੀ ਜਾਵੇਗੀ। ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਨੂੰ ਇਨ੍ਹਾਂ ਬੂਥਾਂ ‘ਤੇ 20% ਰਾਖਵਾਂਕਰਨ ਦਿੱਤਾ ਜਾਵੇਗਾ।

ਕਿਸਾਨਾਂ ਲਈ ਮੁੱਖ ਮੰਤਰੀ ਸੈਣੀ ਨੇ ਐਲਾਨ ਕੀਤਾ ਕਿ ਰਾਜ ਵਿਚ ਸੱਤ ਨਵੀਆਂ ਪਸ਼ੂ ਡਿਸਪੈਂਸਰੀਆਂ ਅਤੇ ਚਾਰ ਨਵੇਂ ਸਰਕਾਰੀ ਪਸ਼ੂ ਹਸਪਤਾਲ ਖੋਲ੍ਹੇ ਜਾਣਗੇ। ਹਿਸਾਰ ਵਿਚ ₹30 ਕਰੋੜ ਦੀ ਲਾਗਤ ਨਾਲ ਹਰਿਆਣਾ ਪਸ਼ੂ ਚਿਕਿਤਸਾ ਮਹਾਂਮਾਰੀ ਵਿਗਿਆਨ ਕੇਂਦਰ ਸਥਾਪਤ ਕੀਤਾ ਜਾਵੇਗਾ।

ਮੁੱਖ ਮੰਤਰੀ ਨਾਇਬ ਸੈਣੀ ਨੇ ਐਲਾਨ ਕੀਤਾ ਕਿ ਰਾਜ ਦੇ ਹਰ ਜ਼ਿਲ੍ਹੇ ਵਿਚ ਇਕ ਸਿੰਥੈਟਿਕ ਐਥਲੈਟਿਕ ਟਰੈਕ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਰੇਕ ਜ਼ਿਲ੍ਹੇ ਵਿਚ ਇਕ ਖੇਲੋ ਇੰਡੀਆ ਸੈਂਟਰ ਖੋਲ੍ਹਿਆ ਜਾਵੇਗਾ, ਜੋ ਇਕ ਸਾਬਕਾ ਚੈਂਪੀਅਨ ਐਥਲੀਟ ਦੁਆਰਾ ਚਲਾਇਆ ਜਾਵੇਗਾ। ਇਸ ਤੋਂ ਇਲਾਵਾ ਕੈਥਲ, ਝੱਜਰ, ਚਰਖੀ ਦਾਦਰੀ, ਗੁਰੂਗ੍ਰਾਮ, ਕੁਰੂਕਸ਼ੇਤਰ, ਜੀਂਦ, ਰੋਹਤਕ, ਫਰੀਦਾਬਾਦ, ਯਮੁਨਾਨਗਰ, ਸੋਨੀਪਤ, ਫਤਿਹਾਬਾਦ ਅਤੇ ਪਲਵਲ ਵਿਚ 21 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...