October 10, 2026, 4:37 am
----------- Advertisement -----------
HomeNewsBreaking Newsਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ, 12 ਮਾਰਚ:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।
 ਉਹਨਾਂ ਨੇ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਐਸ.ਐਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰ ਲਿਆ ਜਾਏਗਾ ਅਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ (ਐਚ), ਐਸਡੀਐਮ ਬਲਜੀਤ ਕੌਰ, ਸ.ਇਕਬਾਲ ਸਿੰਘ ਡੀ.ਐਸ.ਪੀ ਮਲੋਟ, ਐਸ.ਆਈ ਦਰਸ਼ਨ ਸਿੰਘ ਐਸ.ਐਚ.ਓ ਲੱਖੇਵਾਲੀ, ਇੰਸ. ਦਵਿੰਦਰ ਸਿੰਘ  ਐਸ.ਐਚ.ਓ ਕਬਰਵਾਲਾ ਵੀ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...