ਬਠਿੰਡਾ ’ਚ ਵੱਡਾ ਹਾਦਸਾ ਵਾਪਰਿਆ ਹੈ। ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ ਗਈ ਹੈ। ਹਾਦਸਾ ’ਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।ਇਹ ਬੱਸ ਨਿੱਜੀ ਕੰਪਨੀ ਦੀ ਦੱਸੀ ਜਾ ਰਹੀ ਹੈ ਜੋ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਨਾਲੇ ਵਿਚ ਡਿੱਗ ਗਈ ਹੈ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਹਾਦਸਾ ਪੁਲ ’ਤੇ ਰੇਲਿੰਗ ਨਾ ਹੋਣ ਕਾਰਨ ਵਾਪਰਿਆ ਹੈ। ਜੀਵਨ ਸਿੰਘ ਵਾਲਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗਣ ’ਤੇ ਸੀਐਮ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ ’ਤੇ ਟੀਵਟ ਕਰ ਕੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ। ਸੀਐਮ ਭਗਵੰਤ ਮਾਨ ਨੇ ਪੋਸਟ ’ਚ ਲਿਖਿਆ ਹੈ ਕਿ ‘‘ਬਠਿੰਡਾ ਦੇ ਤਲਵੰਡੀ ਸਾਬੋ ਰੋਡ ’ਤੇ ਪੈਂਦੀ ਲਸਾੜਾ ਡਰੇਨ ’ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ-ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।
----------- Advertisement -----------
ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ, 8 ਦੀ ਮੌ+ਤ, ਕਈ ਜ਼ਖ਼ਮੀ
Published on
----------- Advertisement -----------