November 13, 2026, 4:45 pm
----------- Advertisement -----------
HomeNewsBreaking News ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

Published on

----------- Advertisement -----------

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ ਲਗਾਤਾਰ ਭਾਰੀ ਬਾਰਿਸ਼ ਕਾਰਨ ਪਠਾਨਕੋਟ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਸੁਜਾਨਪੁਰ ਨੇੜੇ ਪੁਲ ਨੰਬਰ ਤਿੰਨ ਦੇ ਹੇਠਾਂ ਭਾਰੀ ਪਾਣੀ ਭਰ ਗਿਆ। ਇਸ ਦੌਰਾਨ, ਦੇਹਰਾਦੂਨ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੀ ਇੱਕ ਸੈਲਾਨੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸ ਗਈ। ਬੱਸ ਵਿੱਚ 13 ਬੱਚਿਆਂ ਸਣੇ 55 ਸ਼ਰਧਾਲੂ ਸਵਾਰ ਸਨ। ਸੂਚਨਾ ਮਿਲਣ ‘ਤੇ, ਪੰਜਾਬ ਪੁਲਿਸ ਅਤੇ ਸੜਕ ਸੁਰੱਖਿਆ ਬਲ ਮੌਕੇ ‘ਤੇ ਪਹੁੰਚੇ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

ਰਾਤ ਦਾ ਸਮਾਂ ਹੋਣ ਕਾਰਨ ਬੱਸ ਡਰਾਈਵਰ ਪਾਣੀ ਦੀ ਡੂੰਘਾਈ ਦਾ ਸਹੀ ਅੰਦਾਜ਼ਾ ਨਹੀਂ ਲਗਾ ਸਕਿਆ। ਜਿਵੇਂ ਹੀ ਉਸਨੇ ਪੁਲ ਦੇ ਹੇਠਾਂ ਤੋਂ ਬੱਸ ਨੂੰ ਲੰਘਾਉਣ ਦੀ ਕੋਸ਼ਿਸ਼ ਕੀਤੀ, ਤਾਂ ਜ਼ਿਆਦਾ ਪਾਣੀ ਹੋਣ ਕਾਰਨ ਇੰਜਣ ਵਿੱਚ ਪਾਣੀ ਦਾਖਲ ਹੋ ਗਿਆ ਅਤੇ ਬੱਸ ਡੂੰਘੇ ਪਾਣੀ ਵਿੱਚ ਜਾ ਕੇ ਰੁਕ ਗਈ। ਇਸ ਸਮੇਂ ਸਿਰ ਕੀਤੇ ਗਏ ਬਚਾਅ ਕਾਰਜ ਨੇ ਇੱਕ ਵੱਡਾ ਹਾਦਸਾ ਹੋਣੋਂ ਟਾਲ ਦਿੱਤਾ।

ਬੱਸ ਵਿੱਚ ਫਸੇ ਯਾਤਰੀਆਂ ਨੇ ਤੁਰੰਤ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੇ ਠੀਕ ਰਾਤ ਦੇ 1:53 ਵਜੇ ਬੱਸ ਦੇ ਪਾਣੀ ਵਿੱਚ ਫਸਣ ਬਾਰੇ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ, ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਸਿਰਫ਼ ਛੇ ਮਿੰਟਾਂ ਦੇ ਅੰਦਰ, ਸਵੇਰੇ 1:59 ਵਜੇ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਨੇ ਬਚਾਅ ਕਾਰਜ ਸ਼ੁਰੂ ਕੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...