April 20, 2026, 3:09 pm
----------- Advertisement -----------
HomeNewsBreaking Newsਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

Published on

----------- Advertisement -----------

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਦਰਦਨਾਕ ਘਟਨਾ ‘ਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਗੰਭੀਰ ਤੌਰ ‘ਤੇ ਜ਼ਖਮੀ ਹੋਏ ਹਨ।

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਰਾਮਨਗਰ ਖੇਤਰ ਦੇ ਕਾਗੋਟ ਪਿੰਡ ਨੇੜੇ ਵਾਪਰਿਆ। ਬੱਸ ਇਕ ਦੂਰ-ਦਰਾਜ਼ ਪਿੰਡ ਤੋਂ ਊਧਮਪੁਰ ਵੱਲ ਜਾ ਰਹੀ ਸੀ ਕਿ ਪਹਾੜੀ ਸੜਕ ‘ਤੇ ਇਕ ਤੇਜ਼ ਮੋੜ ‘ਤੇ ਡਰਾਈਵਰ ਬੱਸ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਵਾਹਨ ਸਿੱਧਾ ਖੱਡ ਵਿੱਚ ਜਾ ਡਿੱਗਿਆ।

ਹਾਦਸੇ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ। ਸਥਾਨਕ ਲੋਕਾਂ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਇਸ ਦੌਰਾਨ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਪ੍ਰਸ਼ਾਸਨ ਨਾਲ ਸੰਪਰਕ ਕਰਦੇ ਹੋਏ ਹਾਲਾਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀਆਂ ਨੂੰ ਏਅਰਲਿਫਟ ਕਰਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਰਾਹਤ ਕਾਰਜ ਜਾਰੀ ਹਨ।

ਫਿਲਹਾਲ ਹਾਦਸੇ ਦੇ ਅਸਲੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਇਲਾਕੇ ‘ਚ ਸੋਗ ਦੀ ਲਹਿਰ ਛਾਈ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...