June 12, 2026, 8:36 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

Published on

----------- Advertisement -----------

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ।
ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।
ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।
ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ
ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...