ਪੀ ਏ ਯੂ ਦੇ ਵੀਸੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਯੂਨੀਵਰਸਿਟੀ ਦੇ ਵੀਸੀ ਸਤਵੀਰ ਸਿੰਘ ਗੋਸਲ ਨੂੰ ਬਦਲਿਆ ਨਹੀਂ ਜਾਵੇਗਾ। ਮੀਡਿਆ ਰਿਪੋਰਟਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਸਰਕਾਰ ਨੂੰ ਪੀ ਏ ਯੂ ਦਾ ਵੀਸੀ ਬਦਲਣ ਦੇ ਆਦੇਸ਼ ਦਿੱਤੇ ਸਨ। ਜਿਸ ਤੋਂ ਬਾਅਦ ਵੀਸੀ ਦਾ ਮਾਮਲਾ ਗਰਮਾ ਗਿਆ ਹੈ।












