November 12, 2026, 7:47 am
----------- Advertisement -----------

Published on

----------- Advertisement -----------

*ਭਾਰੀ ਮੀਂਹ ਵਿੱਚ ਸੜਕਾਂ ‘ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ ਭਾਰੀ ਰੋਸ:ਕਟਾਰੂਚੱਕ*

ਚੰਡੀਗੜ੍ਹ 3 ਅਗਸਤ:ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਰਾਜਦੂਤਕ ਪੱਧਰ ‘ਤੇ ਗੱਲਬਾਤ ਕਰਕੇ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਏ।

ਮੰਤਰੀ ਨੇ ਕਿਹਾ ਕਿ ਬ੍ਰੈਂਪਟਨ ਦੇ ਪੋਟਾਸ ਕਾਲਜ ਵਿੱਚ ਸਾਲ 2024 ਵਿੱਚ ਦਾਖਲ ਹੋਏ ਵਿਦਿਆਰਥੀਆਂ ਨੇ ਆਪਣੀ 2 ਸਾਲ ਦੀ ਪੋਸਟ-ਗ੍ਰੈਜੂਏਸ਼ਨ ਪੂਰੀ ਕਰ ਲਈ ਹੈ। ਪਰ, ਕੈਨੇਡਾ ਵਿੱਚ ਸਰਕਾਰ ਬਦਲਣ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਨੇ ਮਨਮਾਨੇ ਢੰਗ ਨਾਲ ਨਿਯਮਾਂ ਵਿੱਚ ਬਦਲਾਅ ਕਰਕੇ ਵਿਦਿਆਰਥੀਆਂ ਦਾ ਵਰਕ ਪਰਮਿਟ ਰੋਕ ਦਿੱਤਾ ਹੈ। ਇਹ ਸਿੱਧੀ-ਸਾਦੀ ਧੋਖਾਧੜੀ ਹੈ।

ਉਹਨਾਂ ਕਿਹਾ ਕਿ ਭਾਰੀ-ਭਰਕਮ ਫੀਸਾਂ ਭਰਨ ਅਤੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਵੀ ਅੱਜ ਸਾਡੇ ਹੋਣਹਾਰ ਬੱਚੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਧੀਆਂ ਵੀ ਸ਼ਾਮਲ ਹਨ, ਭਾਰੀ ਬਾਰਿਸ਼ ਦੇ ਵਿਚਕਾਰ ਸੜਕਾਂ ‘ਤੇ ਤੰਬੂ (ਟੈਂਟ) ਲਗਾ ਕੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।

ਮੰਤਰੀ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ‘ਤੇ ਵੀ ਢਿੱਲੇ ਰਵੱਈਏ ਅਪਣਾਉਣ ਦਾ ਦੋਸ਼ ਲਗਾਇਆ। ਉਹਨਾਂ ਕਿਹਾ ਕਿ ਜਦੋਂ ਦੇਸ਼ ਦੇ ਬੱਚੇ ਵਿਦੇਸ਼ਾਂ ਵਿੱਚ ਸੜਕਾਂ ‘ਤੇ ਰੋ ਰਹੇ ਹੋਣ, ਉਦੋਂ ਭਾਰਤ ਸਰਕਾਰ ਹੱਥ ‘ਤੇ ਹੱਥ ਧਰ ਕੇ ਨਹੀਂ ਬੈਠ ਸਕਦੀ। ਇਹ ਕੇਵਲ ਕੁਝ ਵਿਦਿਆਰਥੀਆਂ ਦਾ ਮੁੱਦਾ ਨਹੀਂ ਹੈ, ਸਗੋਂ ਦੇਸ਼ ਦੇ ਆਤਮ-ਸਨਮਾਨ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਦਾ ਸਵਾਲ ਹੈ। ਕੇਂਦਰ ਸਰਕਾਰ ਨੂੰ ਤੁਰੰਤ ਇਸ ਬੇਹੱਦ ਸੰਵੇਦਨਸ਼ੀਲ ਮੁੱਦੇ ‘ਤੇ ਕੈਨੇਡੀਅਨ ਸਰਕਾਰ ਨਾਲ ਸਖ਼ਤ ਰਾਜਦੂਤਕ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ ਅਤੇ ਵਰਕ ਪਰਮਿਟ ਦੀ ਬਹਾਲੀ ਯਕੀਨੀ ਬਣਾਉਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਠਾਨਕੋਟ, ਗੁਰਦਾਸਪੁਰ ਸਮੇਤ ਪੂਰੇ ਪੰਜਾਬ ਦੇ ਪਰਿਵਾਰਾਂ ਵਿੱਚ ਆਪਣੇ ਬੱਚਿਆਂ ਦੀ ਇਹ ਦੁਰਦਸ਼ਾ ਦੇਖ ਕੇ ਭਾਰੀ ਚਿੰਤਾ ਅਤੇ ਰੋਸ ਫੈਲਿਆ ਹੋਇਆ ਹੈ। ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਇਸ ਮਾਮਲੇ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ ਅਤੇ ਹਰ ਸੰਭਵ ਕਦਮ ਚੁੱਕ ਰਹੀ ਹੈ। ਪਰ ਅੰਤਰਰਾਸ਼ਟਰੀ ਗੱਲਬਾਤ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ, ਇਸ ਲਈ ਮੋਦੀ ਸਰਕਾਰ ਨੂੰ ਤੁਰੰਤ ਨੀਂਦ ਤੋਂ ਜਾਗ ਕੇ ਕੈਨੇਡੀਅਨ ਹਕੂਮਤ ਨਾਲ ਸੰਪਰਕ ਸਾਧਣਾ ਚਾਹੀਦਾ ਹੈ ਅਤੇ ਇਸ ਸੰਕਟ ਦਾ ਤੁਰੰਤ ਹੱਲ ਕੱਢਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...