February 1, 2026, 1:11 am
----------- Advertisement -----------
HomeNewsBreaking Newsਉਮੀਦਵਾਰਾਂ ਦੀ ਸਕਰੀਨਿੰਗ ਵਾਸਤੇ ਕਾਂਗਰਸ ਵੱਲੋਂ ਮਾਕਨ ਨੂੰ ਜ਼ਿੰਮੇਵਾਰੀ ਦੇਣ 'ਤੇ ਕੈਪਟਨ...

ਉਮੀਦਵਾਰਾਂ ਦੀ ਸਕਰੀਨਿੰਗ ਵਾਸਤੇ ਕਾਂਗਰਸ ਵੱਲੋਂ ਮਾਕਨ ਨੂੰ ਜ਼ਿੰਮੇਵਾਰੀ ਦੇਣ ‘ਤੇ ਕੈਪਟਨ ਅਮਰਿੰਦਰ ਨੇ ਕੀਤਾ ਸਵਾਲ

Published on

----------- Advertisement -----------

ਚੰਡੀਗੜ੍ਹ, 8 ਦਸੰਬਰ 2021 – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਵਾਸਤੇ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਅਜੈ ਮਾਕਨ ਨੂੰ ਬਣਾਏ ਜਾਣ ਦੀ ਨਿੰਦਾ ਕੀਤੀ ਹੈ।

ਇੱਥੇ ਜਾਰੀ ਇਕ ਬਿਆਨ ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਕਨ ਦਿੱਲੀ ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਵਿਚੋਂ ਇਕ ਲਲਿਤ ਮਾਕਨ ਦੇ ਭਤੀਜੇ ਹਨ। ਇਸ ਜ਼ਿੰਮੇਵਾਰੀ ਲਈ ਕਾਂਗਰਸ ਵੱਲੋਂ ਮਾਕਨ ਨੂੰ ਚੁਣਨ ਤੋਂ ਵੱਡਾ ਗ਼ਲਤ ਫ਼ੈਸਲਾ ਕੁਝ ਹੋਰ ਨਹੀਂ ਹੋ ਸਕਦਾ ਸੀ। ਅਜਿਹੇ ਵਿਚ ਇਕ ਪਾਸੇ ਜਿਥੇ ਕੇਂਦਰ ਸਰਕਾਰ ਇਕ ਗੁਨਾਹਗਾਰ ਸੱਜਣ ਕੁਮਾਰ ਨੂੰ ਸਜ਼ਾ ਦੇਣ ਵੱਲ ਵਧ ਰਹੀ ਹੈ, ਤਾਂ ਦੂਜੇ ਧਿਰ ਕਾਂਗਰਸ ਮਾਕਨਾਂ ਨੂੰ ਪੁਰਸਕਾਰ ਦੇ ਰਹੀ ਹੈ ਅਤੇ ਉਹ ਵੀ ਪੰਜਾਬ ਲਈ, ਜਿੱਥੇ ਜੋ ਪੰਜਾਬੀਆਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਦੇ ਸਮਾਨ ਹੈ।

ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਾਕਨ ਵਰਗੇ ਵਿਅਕਤੀ ਦਾ ਨਾਮ ਅੱਗੇ ਵਧਾਉਣ ਤੋਂ ਬਚਣਾ ਚਾਹੀਦਾ ਸੀ, ਜੋ ਉਨ੍ਹਾਂ ਦੇ ਚਾਚਾ ਦੇ ਸਿੱਖ ਵਿਰੋਧੀ ਦੰਗਿਆਂ ਚ ਸ਼ਾਮਲ ਹੋਣ ਕਾਰਨ ਪੰਜਾਬ ਵਿੱਚ ਬਗ਼ਾਵਤ ਦਾ ਕਾਰਨ ਬਣ ਸਕਦਾ ਹੈ, ਜਦੋਂ ਬੇਕਸੂਰ ਲੋਕਾਂ ਨੂੰ ਜ਼ਿੰਦਾ ਸਾੜ ਤਕ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਮਾਕਨ ਸਕ੍ਰੀਨਿੰਗ ਕਮੇਟੀ ਦੇ ਮੁਖੀ ਬਣਨ ਲਈ ਕਾਬਿਲ ਵਿਅਕਤੀ ਵੀ ਨਹੀਂ ਹਨ, ਜਿਸ ਵਿੱਚ ਸ੍ਰੀਮਤੀ ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਵਰਗੇ ਸੀਨੀਅਰ ਆਗੂਆਂ ਨੂੰ ਉਨ੍ਹਾਂ ਦੇ ਅਧੀਨ ਰੱਖਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਮਾਕਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਚ ਪਾਰਟੀ ਨੂੰ ਲਗਾਤਾਰ ਦੋ ਵੱਡੀਆਂ ਹਾਰਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਜਿਸ ਵਿਅਕਤੀ ਨੇ ਦਿੱਲੀ ਚ ਕਾਂਗਰਸ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ, ਹੁਣ ਉਸਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਜਿਹੇ ਵਿੱਚ ਕੋਈ ਵੀ ਸੂਬੇ ਅੰਦਰ ਪਾਰਟੀ ਦੇ ਭਵਿੱਖ ਦਾ ਅੰਦਾਜ਼ਾ ਲਗਾ ਸਕਦਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ਚ 2014 ਅਤੇ 2019 ਦੀਆਂ ਵਿਧਾਨ ਸਭਾ ਚੋਣਾਂ ਚ ਕਾਂਗਰਸ ਲਈ ਕੋਈ ਵੀ ਸੀਟ ਸੁਨਿਸ਼ਚਤ ਨਾ ਕਰਨ ਵਾਲੇ ਵਿਅਕਤੀ ਨੂੰ ਪੰਜਾਬ ਭੇਜਿਆ ਗਿਆ ਹੈ, ਤਾਂ ਜੋ ਇੱਥੇ ਵੀ ਉਸੇ ਪ੍ਰਾਪਤੀ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਪਣੀ ਹਾਰ ਨੂੰ ਕਬੂਲ ਕਰ ਲਿਆ ਹੈ, ਜਿਸਨੇ ਇਕ ਅਜਿਹੇ ਵਿਅਕਤੀ ਨੂੰ ਨਿਯੁਕਤ ਕੀਤਾ ਹੈ, ਜਿਹੜਾ 2014 ਅਤੇ 2019 ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਹਾਰ ਚੁੱਕਾ ਹੈ ਤੇ ਵਿਧਾਨ ਸਭਾ ਚੋਣ ਚ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ 2026*ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ...

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

*ਚੰਡੀਗੜ੍ਹ, 29 ਜਨਵਰੀ 2026*:ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ...

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ*

*ਚੰਡੀਗੜ੍ਹ, 29 ਜਨਵਰੀ 2026*:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ...

ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

*ਚੰਡੀਗੜ੍ਹ, 29 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 28 ਜਨਵਰੀ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ...

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਚੰਡੀਗੜ੍ਹ, 27 ਜਨਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ...

ਪੰਜਾਬ ਆਪਣੇ ਹੱਕਾਂ ਦੀ ਰਾਖੀ ਲਈ ਕਾਨੂੰਨੀ ਅਤੇ ਸੰਵਿਧਾਨਕ ਲੜਾਈ ਲੜੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਹੁਸ਼ਿਆਰਪੁਰ, 26 ਜਨਵਰੀ 2026*:ਗਣਤੰਤਰ ਦਿਵਸ 'ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ...