ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਜ਼ਾਦ ਅਤੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕਰਨ ਵਾਲੀ ਪਟਿਆਲਾ ਦੀ ਜੈ ਇੰਦਰ ਕੌਰ ਜਾਇਦਾਦ ਦੇ ਮਾਮਲੇ ਵਿੱਚ ਬਹੁਤ ਅਮੀਰ ਹੈ। ਜ਼ਿਕਰਯੋਗ ਹੈ ਕਿ ਜੈ ਇੰਦਰ ਕੌਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਹੈ। ਜੈ ਇੰਦਰ ਕੌਰ ਨੇ ਕਵਰਿੰਗ ਅਤੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ। ਹਾਲਾਂਕਿ ਉਨ੍ਹਾਂ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਪਰ ਉਹ ਅਚੱਲ ਜਾਇਦਾਦ ਦੇ ਮਾਮਲੇ ਵਿੱਚ ਆਪਣੇ ਪਿਤਾ ਤੋਂ ਅੱਗੇ ਹੈ।
ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਅਚੱਲ ਜਾਇਦਾਦ 58.20 ਕਰੋੜ ਰੁਪਏ ਹੈ, ਜਦਕਿ ਜੈ ਇੰਦਰ ਕੌਰ ਦੇ ਪਰਿਵਾਰ ਕੋਲ 589.53 ਕਰੋੜ ਰੁਪਏ ਦੀ ਜਾਇਦਾਦ ਹੈ। ਇਸ ‘ਚ ਉਨ੍ਹਾਂ ਦੇ ਪਤੀ ਕੋਲ 526.52 ਕਰੋੜ ਰੁਪਏ ਦੀ ਜਾਇਦਾਦ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਜੈ ਇੰਦਰ ਕੌਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਸ ਕੋਲ 15 ਹਜ਼ਾਰ ਰੁਪਏ ਨਕਦ, ਉਨ੍ਹਾਂ ਦੇ ਪਤੀ ਗੁਰਪਾਲ ਸਿੰਘ ਕੋਲ 5000 ਰੁਪਏ ਅਤੇ 50 ਹਜ਼ਾਰ ਰੁਪਏ ਨਕਦ ਸਨ।












