ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੀ ਦੀਵਾਰ ਡਿੱਗ ਗਈ ਹੈ। ਮੋਤੀ ਮਹਿਲ ਦੀ ਪੁਰਾਣੀ ਦੀਵਾਰ ਗਾਰੇ ਦੀ ਚਿਣਾਈ ਦੀ ਬਣੀ ਹੋਈ ਸੀ ,ਜੋ ਕਿ ਭਾਰੀ ਮੀਂਹ ਹੋਣ ਕਰਕੇ ਇਕਦਮ ਗਿਰ ਗਈ। ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਫਿਲਹਾਲ ਕੈਪਟਨ ਅਮਰਿੰਦਰ ਸਿੰਘ ਨੇ ਰੀੜ ਦੀ ਹੱਡੀ ਦੀ ਸਰਜਰੀ ਕਾਰਵਾਈ ਹੈ।ਲੰਡਨ ਦੇ ਹਸਪਤਾਲ ਵਿੱਚ ਉਨ੍ਹਾਂ ਦੀ ਰੀੜ ਦੀ ਹੱਡੀ ਦੀ ਸਫ਼ਲ ਸਰਜਰੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਕਾਫ਼ੀ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਸੀ।












