ਚੰਡੀਗੜ੍ਹ: ਪਟਿਆਲਾ ਦੇ ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਿਰ ‘ਚ ਬੇਅਦਬੀ ਹੋਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਮਾਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ – ”ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਬੇਅਦਬੀ ਦੀ ਕੋਸ਼ਿਸ਼ ਦੀ ਦੁਖਦਾਈ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ। ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੈਂ @ECISVEEP ਨੂੰ ਅਪੀਲ ਕਰਦਾ ਹਾਂ ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸੂਬੇ ਦਾ ਮਾਹੌਲ ਖ਼ਰਾਬ ਨਾ ਹੋਵੇ।”
ਜ਼ਿਕਰਯੋਗ ਹੈ ਕਿ ਸ਼੍ਰੀ ਕਾਲੀ ਮਾਤਾ ਮੰਦਰ `ਚ ਇਕ ਨੌਜਵਾਨ ਨੇ ਮਾਤਾ ਦੇ ਆਸਣ ਦੀ ਬੇਅਦਬੀ ਕੀਤੀ। ਘਟਨਾ ਤੋਂ ਬਾਅਦ ਮੰਦਰ ਦੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਨੌਜਵਾਨਾਂ ਨੂੰ ਕਾਬੂ ਕਰ ਲਿਆ। ਮੰਦਰ ‘ਚ ਨਤਮਸਤਕ ਹੁੰਦੇ ਹੋਏ ਅਚਾਨਕ ਨੌਜਵਾਨ ਆਸਣ ‘ਤੇ ਚੜ੍ਹਿਆ ਅਤੇ ਮੂਰਤੀ ਨੂੰ ਛੂਹ ਲਿਆ। ਘਟਨਾ ਤੋਂ ਬਾਅਦ ਹਿੰਦੂ ਸੰਗਠਨ ‘ਚ ਰੋਸ ਵੇਖਣ ਨੂੰ ਮਿਲ ਰਿਹਾ ਹੈ ਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਪ੍ਰਤੀਕ੍ਰਿਆ ਦੇਕੇ ਮਾਮਲੇ ਦੀ ਨਿੰਦਾ ਕੀਤੀ ਜਾ ਰਹੀ ਹੈ।












