September 6, 2026, 5:16 am
----------- Advertisement -----------
HomeNewsLatest Newsਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਚੁੱਕਣ ਦੇ ਮੁੱਦੇ 'ਤੇ ਕੈਪਟਨ...

ਗੁਟਕਾ ਸਾਹਿਬ ‘ਤੇ ਹੱਥ ਰੱਖ ਕੇ ਸਹੁੰ ਚੁੱਕਣ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

Published on

----------- Advertisement -----------

ਚੰਡੀਗੜ੍ਹ : ਪੰਜਾਬ ‘ਚ ਵਿਧਾਨਸਭਾ ਚੋਣਾਂ ਆਉਣ ਵਾਲਿਆਂ ਹਨ। ਇਸਦੇ ਚਲਦੇ ਸਿਸਾਈ ਪਾਰਟੀਆਂ ਵਲੋਂ ਇਕ ਦੂਜੇ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਨ ਦਿਨੀਂ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਟਕਾ ਸਾਹਿਬ ‘ਤੇ ਹੱਥ ਰੱਖ ਕੇ ਸਹੁੰ ਚੁੱਕਣ ਦਾ ਮਾਮਲਾ ਵੀ ਬਹੁਤ ਗਰਮਾਇਆ ਹੋਇਆ ਹੈ। ਇਸ ‘ਤੇ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਫਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ-” ਮੇਰੇ ਸਿਆਸੀ ਵਿਰੋਧੀਆਂ ਵੱਲੋਂ 2016 ਦੀ ਬਠਿੰਡਾ ਰੈਲੀ ਵਿੱਚ ਨਸ਼ਾ ਤਸਕਰੀ ਦੇ ਮੁੱਦੇ ‘ਤੇ ਗੁਟਕਾ ਸਾਹਿਬ ‘ਤੇ ਹੱਥ ਰੱਖ ਕੇ ਸਹੁੰ ਚੁੱਕਣ ਦੇ ਮੁੱਦੇ ਨੂੰ ਵਾਰ-ਵਾਰ ਉਛਾਲਿਆ ਜਾ ਰਿਹਾ ਹੈ।

ਮੈਂ ਆਪਣੀ ਸਹੁੰ ਵਿੱਚ ਕਿਹਾ ਸੀ ਕਿ ਮੈਂ 4 ਹਫ਼ਤਿਆਂ ਵਿੱਚ ਨਸ਼ਾ ਤਸਕਰੀ ਦੀ ਰੀੜ ਦੀ ਹੱਡੀ ਤੋੜ ਦਿਆਂਗਾ। ਮੇਰੀ ਸਰਕਾਰ ਦੌਰਾਨ 65,000 ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਅਤੇ ਦੁਨੀਆ ਭਰ ਦੇ 6 ਵੱਡੇ ਤਸਕਰਾਂ ਵਿੱਚੋਂ ਦੋ ਨੂੰ ਭਾਰਤ ਵਾਪਸ ਲਿਆਂਦਾ ਗਿਆ। ਇੱਕ ਹਾਂਗਕਾਂਗ ਦੀ ਜੇਲ੍ਹ ਵਿੱਚ ਹੈ ਅਤੇ ਇੱਕ ਰੋਮ ਵਿੱਚ ਪੁਲਿਸ ਹਿਰਾਸਤ ਵਿੱਚ ਹੈ। ਇਸ ਦੇ ਨਾਲ ਹੀ ਇੱਕ-ਇੱਕ ਜਾਰਜੀਆ ਅਤੇ ਅਰਮੇਨੀਆ ਵਿੱਚ ਹਨ ਜਿਨ੍ਹਾਂ ਨੂੰ ਜਲਦੀ ਹੀ ਵਾਪਿਸ ਲਿਆਏ ਜਾਣ ਦੀ ਸੰਭਾਵਨਾ ਹੈ।ਮੈਂ ਹੀ ਸੀ ਜਿਸਨੇ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਸੀ ਜਿਸਨੇ ਇਹਨਾਂ ਸਾਰੇ ਆਪਰੇਸ਼ਨਾਂ ਦੀ ਅਗਵਾਈ ਕੀਤੀ ਸੀ।ਅਕਾਲੀ ਦਲ, ‘ਆਪ’ ਅਤੇ ਹੁਣ ਕਾਂਗਰਸ ਇਸ ਨੂੰ ਆਪਣੇ ਸਿਆਸੀ ਏਜੰਡਿਆਂ ਲਈ ਵਰਤਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਵਾਰ-ਵਾਰ ਹੋ ਰਹੇ ਇਸ ਪ੍ਰਚਾਰ ਵਿੱਚ ਨਾ ਫਸੋ।”

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ’ਚ 15 ਦਸੰਬਰ 2015 ਨੂੰ ਕੀਤੀ ‘ਸਦਭਾਵਨਾ ਰੈਲੀ’ ਵਿੱਚ ਸਟੇਜ ਤੋਂ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ ਕਿ ਉਹ ਮੁੱਖ ਮੰਤਰੀ ਬਣਨ ਦੇ ਚਾਰ ਹਫ਼ਤਿਆਂ ਦੇ ਅੰਦਰ ਸੂਬੇ ’ਚੋਂ ਨਸ਼ੇ ਦਾ ਲੱਕ ਤੋੜ ਦੇਣਗੇ। ਪੰਜਾਬ ਦੇ ਅੰਦਰ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ ਵੀ ਨਸ਼ਾ ਖਤਮ ਨਾ ਹੋਣ ਕਾਰਨ ਇਹ ਮੁੱਦਾ ਭਖਦਾ ਰਿਹਾ, ਇੱਥੋਂ ਤੱਕ ਕਿ ਤਖ਼ਤਾਂ ਦੇ ਜਥੇਦਾਰਾਂ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਨੂੰ ਹੁਣ ਮਰਿਆਦਾ ਦੀ ਉਲੰਘਣਾ ਮੰਨਿਆ ਹੈ। ਹੁਣ ਜਦੋਂ ਕਿ ਕੈਪਟਨ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਪਾਰਟੀ ਵੀ ਬਣਾ ਲਈ ਹੈ, ਪਰ ਚੋਣਾਂ ਦੇ ਮਾਹੌਲ ਵਿੱਚ ਇਹ ਮੁੱਦਾ ਮੁੜ ਭਖ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...