July 26, 2026, 7:39 am
----------- Advertisement -----------
HomeNewsBreaking Newsਦਿੱਲੀ ਦੌਰੇ 'ਤੇ ਕੈਪਟਨ ਅਮਰਿੰਦਰ, ਢੀਂਡਸਾ ਵੀ ਸ਼ਾਹ ਨਾਲ ਕਰ ਸਕਦੇ ਹਨ...

ਦਿੱਲੀ ਦੌਰੇ ‘ਤੇ ਕੈਪਟਨ ਅਮਰਿੰਦਰ, ਢੀਂਡਸਾ ਵੀ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਹ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਜਿਸ ਵਿੱਚ ਪੰਜਾਬ ਚੋਣਾਂ ਸਬੰਧੀ ਚਰਚਾ ਹੋਵੇਗੀ। ਇਸ ਤੋਂ ਇਲਾਵਾ ਪੰਜਾਬ ‘ਚ ਸੀਟਾਂ ਦੀ ਵੰਡ ‘ਤੇ ਵੀ ਗੱਲਬਾਤ ਹੋਵੇਗੀ। ਅਮਰਿੰਦਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੁਖਦੇਵ ਢੀਂਡਸਾ ਵੀ ਦਿੱਲੀ ਪਹੁੰਚ ਰਹੇ ਹਨ। ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਸੰਭਾਵਨਾ ਹੈ।

ਪੰਜਾਬ ਚੋਣਾਂ ਦਾ ਐਲਾਨ ਜਨਵਰੀ ਮਹੀਨੇ ਹੋ ਸਕਦਾ ਹੈ। ਅਜਿਹੇ ‘ਚ ਹੁਣ ਸਾਂਝੇ ਤੌਰ ‘ਤੇ ਚੋਣ ਲੜਨ ਲਈ ਭਾਜਪਾ, ਕੈਪਟਨ ਅਤੇ ਢੀਡਾਂਸਾ ਤੇਜ਼ੀ ਨਾਲ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦੇਣ ‘ਚ ਲੱਗੇ ਹੋਏ ਹਨ। ਮੀਡਿਆ ਰਿਪੋਰਟਾਂ ਮੁਤਾਬਕ ਪੰਜਾਬ ਵਿੱਚ ਭਾਜਪਾ ਸ਼ਹਿਰਾਂ ਵਿੱਚ ਆਪਣੀ ਕਿਸਮਤ ਅਜ਼ਮਾਏਗੀ। ਇਸ ਤੋਂ ਇਲਾਵਾ 51 ਸੈਮੀ ਅਰਬਨ ਸ਼ਹਿਰੀ ਸੀਟਾਂ ‘ਤੇ ਜਿੱਥੇ ਸ਼ਹਿਰੀ ਵੋਟਾਂ ਜ਼ਿਆਦਾ ਹਨ, ਉੱਥੇ ਭਾਜਪਾ ਦਾ ਉਮੀਦਵਾਰ ਹੋਵੇਗਾ। ਪੇਂਡੂ ਖੇਤਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ। ਇਸ ਦਾ ਮੁੱਖ ਕਾਰਨ ਇਨ੍ਹਾਂ ਦੋਵਾਂ ਆਗੂਆਂ ਦਾ ਪੇਂਡੂ ਵੋਟ ਬੈਂਕ ਅਤੇ ਕਿਸਾਨ ਅੰਦੋਲਨ ਵਿੱਚ ਘੁਸਪੈਠ ਕਰਕੇ ਭਾਜਪਾ ਦੇ ਵਿਰੋਧ ਤੋਂ ਬਚਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...