May 27, 2026, 8:17 pm
----------- Advertisement -----------
HomeNewsBreaking Newsਸਾਬਕਾ CM ਕੈਪਟਨ ਅਮਰਿੰਦਰ ਦੇ ਚਚੇਰੇ ਭਰਾ ਦਾ ਹੋਇਆ ਦੇਹਾਂਤ, 5 ਵਾਰ...

ਸਾਬਕਾ CM ਕੈਪਟਨ ਅਮਰਿੰਦਰ ਦੇ ਚਚੇਰੇ ਭਰਾ ਦਾ ਹੋਇਆ ਦੇਹਾਂਤ, 5 ਵਾਰ ਦੇ ਓਲੰਪੀਅਨ ਸਨ ਰਾਜਾ ਰਣਧੀਰ ਸਿੰਘ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਚੇਰੇ ਭਰਾ ਰਾਜਾ ਰਣਧੀਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਨ। ਇਸ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮੇਰੇ ਕਜ਼ਨ ਭਰਾ ਰਾਜਾ ਰਣਧੀਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਵਾਹਿਗੁਰੂ ਜੀ ਵਿਛੜੀ ਰੂਪ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।

ਪਰਿਵਾਰ ਅਨੁਸਾਰ ਰਾਜਾ ਰਣਧੀਰ ਸਿੰਘ ਨੂੰ ਕੁਝ ਸਮੇਂ ਪਹਿਲਾਂ ਬ੍ਰੇਨ ਸਟ੍ਰੋਕ ਹੋਇਆ ਸੀ, ਜਿਸ ਤੋਂ ਉਹ ਉੱਭਰ ਨਹੀਂ ਸਕੇ। ਬੁੱਧਵਾਰ ਸਵੇਰੇ ਕਰੀਬ 10:30 ਵਜੇ ਦਿੱਲੀ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਰਾਜਾ ਰਣਧੀਰ ਸਿੰਘ ਦਾ ਜਾਣਾ ਸ਼ੂਟਿੰਗ ਅਤੇ ਓਲੰਪਿਕ ਜਗਤ ਲਈ ਇੱਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਭਲਕੇ ਹਰਿਦੁਆਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਚਲੇ ਜਾਣ ਨਾਲ ਭਾਰਤੀ ਤੇ ਅੰਤਰਰਾਸ਼ਟਰੀ ਖੇਡ ਜਗਤ ਅਤੇ ਪਟਿਆਲਾ ਸ਼ਾਹੀ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

18 ਅਕਤੂਬਰ 1946 ਨੂੰ ਪਟਿਆਲਾ ਦੇ ਸ਼ਾਹੀ ਪਰਿਵਾਰ ‘ਚ ਜਨਮੇ ਰਾਜਾ ਰਣਧੀਰ ਸਿੰਘ ਨੂੰ ਖੇਡਾਂ ਵਿਰਾਸਤ ‘ਚ ਮਿਲੀਆਂ ਸਨ। ਉਹ ਇਕ ਬਿਹਤਰੀਨ ਸ਼ੂਟਰ ਸਨ ਜਿਨ੍ਹਾਂ ਨੇ ਟ੍ਰੈਪ ਤੇ ਸਕੀਟ ਮੁਕਾਬਲਿਆਂ ‘ਚ ਦੇਸ਼ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਨੇ 1968 (ਮੈਕਸੀਕੋ) ਤੋਂ ਲੈ ਕੇ 1984 (ਲਾਸ ਏਂਜਲਸ) ਤਕ ਲਗਾਤਾਰ 5 ਓਲੰਪਿਕ ਖੇਡਾਂ ‘ਚ ਭਾਰਤ ਦੀ ਨੁਮਾਇੰਦਗੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sangrur ’ਚ ਵਾਪਰੀ ਵੱਡੀ ਘਟਨਾ; ਵਿਆਹ ਦਾ ਖਾਣਾ ਖਾਣ ਮਗਰੋਂ ਕਈ ਲੋਕਾਂ ਦੀ ਵਿਗੜੀ ਸਿਹਤ, ਜ਼ੇਰੇ ਇਲਾਜ

ਸੰਗਰੂਰ ਵਿਚ ਵਿਆਹ ਸਮਾਗਮ ਵਿਚ ਖਾਣਾ ਖਾਣ ਮਗਰੋਂ 250 ਲੋਕ ਬੀਮਾਰ ਹੋ ਗਏ। ਸਮਾਰੋਹ...

ਪ੍ਰਚਾਰ ਡਿਫੈਂਡਰਾਂ ‘ਤੇ, ਵੋਟ ਰਿਹੜਿਆਂ ‘ਤੇ, ਵੜਿੰਗ ‘ਤੇ CM ਦਾ ਤੰਜ- ਕੁਰਸੀ ਪਿੱਛੇ ਕਿਵੇਂ ਹੱਥ-ਪੈਰ ਮਾਰਦੇ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਨਾਂ ਨਾਮ ਲਏ ਪੰਜਾਬ ਕਾਂਗਰਸ ਪ੍ਰਧਾਨ...

• ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀ ਤਕਨੀਕ ਅਪਣਾਉਣ ਵਾਲੇ 23,410 ਕਿਸਾਨਾਂ ਨੂੰ 35.38 ਕਰੋੜ ਰੁਪਏ ਜਾਰੀ ਕੀਤੇ: ਖੇਤੀਬਾੜੀ ਮੰਤਰੀ

*ਚੰਡੀਗੜ੍ਹ, 26 ਮਈ , 2026* ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ...

ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ – ਕੇਜਰੀਵਾਲ

*ਨਵੀਂ ਦਿੱਲੀ, 26 ਮਈ , 2026*ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ...

ਆਸਾਰਾਮ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ, ਨਾਬਾਲਗ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਬਰਕਰਾਰ

ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਨੇ ਅੱਜ ਆਸਾਰਾਮ ਬਾਪੂ ਦੀ ਸਜ਼ਾ 'ਤੇ ਇਕ...

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...