September 19, 2026, 12:49 pm
----------- Advertisement -----------
HomeNewsBreaking Newsਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

Published on

----------- Advertisement -----------


ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਕਾਰ ਸੈਂਟਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟੀਮ ਮੌਕੇ ’ਤੇ ਪਹੁੰਚੀ ਤਾਂ ਕਾਰ ਓਵਰਬ੍ਰਿਜ ’ਤੇ ਫਗਵਾੜਾ ਵੱਲ ਸਾਈਡ ’ਤੇ ਖੜ੍ਹੀ ਮਿਲੀ।

ਕਾਰ ਚਾਲਕ ਮੁਤਾਬਕ ਉਹ ਫਗਵਾੜਾ ਤੋਂ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਲ ਹੋ ਕੇ ਵਾਪਸ ਲੁਧਿਆਣਾ ਵੱਲ ਆ ਰਹੇ ਸਨ। ਇਸ ਦੌਰਾਨ ਮਾਇਆ ਭਗਵਾਨ ਓਵਰਬ੍ਰਿਜ ’ਤੇ ਕਾਰ ਸੈਂਟਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਦੌਰਾਨ ਕਾਰ ਵਿੱਚ ਸਵਾਰ 11 ਸਾਲਾ ਬੱਚਾ ਜ਼ਖਮੀ ਹੋ ਗਿਆ। ਟੀਮ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਪਰਿਵਾਰ ਵੱਲੋਂ ਬੱਚੇ ਨੂੰ ਪਿੱਛੋਂ ਆ ਰਹੀ ਆਪਣੀ ਬੱਸ ਵਿੱਚ ਬਿਠਾ ਕੇ ਲੁਧਿਆਣਾ ਭੇਜ ਦਿੱਤਾ ਗਿਆ।

ਟੀਮ ਵੱਲੋਂ ਹਾਦਸਾਗ੍ਰਸਤ ਕਾਰ ਨੂੰ ਸੜਕ ਤੋਂ ਸਾਈਡ ’ਤੇ ਕਰਵਾਇਆ ਗਿਆ ਅਤੇ ਹਾਈਡਰਾ ਦੀ ਮਦਦ ਨਾਲ ਵਾਹਨ ਨੂੰ ਓਵਰਬ੍ਰਿਜ ਤੋਂ ਹੇਠਾਂ ਲਿਆਂਦਾ ਗਿਆ, ਜਿਸ ਤੋਂ ਬਾਅਦ ਆਵਾਜਾਈ ਨੂੰ ਸੁਚਾਰੂ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਥਾਣਾ ਫਿਲੌਰ ਦੇ ਡਿਊਟੀ ਅਫਸਰ ਐਸ.ਆਈ. ਧਰਮਿੰਦਰ ਸਿੰਘ ਨੂੰ ਵੀ ਸੂਚਿਤ ਕੀਤਾ ਗਿਆ। ਹਾਦਸੇ ਵਿੱਚ ਇੱਕ ਵਿਅਕਤੀ ਜ਼ਖਮੀ ਹੋਣ ਦੀ ਜਾਣਕਾਰੀ ਹੈ, ਜਦਕਿ ਕਿਸੇ ਦੀ ਮੌਤ ਦੀ ਸੂਚਨਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...