November 18, 2026, 1:09 am
----------- Advertisement -----------
HomeNewsBreaking Newsਇੰਤਜ਼ਾਰ ਹੋਇਆ ਖਤਮ, ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ ! ਇਸ...

ਇੰਤਜ਼ਾਰ ਹੋਇਆ ਖਤਮ, ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ ! ਇਸ ਦਿਨ ਤੋਂ ਹੋਵੇਗੀ ਸ਼ੁਰੂ

Published on

----------- Advertisement -----------

ਭਾਰਤ ਸਰਕਾਰ ਨੇ ਦੇਸ਼ ਵਿਚ ਜਨਗਣਨਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਆਉਣ ਵਾਲੇ 1 ਮਾਰਚ 2027 ਤੋਂ ਦੇਸ਼ ਭਰ ਵਿਚ ਜਨਗਣਨਾ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਜੋ ਦੋ ਪੜਾਵਾਂ ਵਿਚ ਪੂਰੀ ਕੀਤੀ ਜਾਵੇਗੀ। ਇਸ ਵਾਰ ਦੀ ਜਨਗਣਨਾ ਦੀ ਖਾਸ ਗੱਲ ਇਹ ਹੈ ਕਿ ਇਸ ਵਿਚ ਜਾਤੀਆਂ ਦੀ ਗਣਨਾ ਵੀ ਸ਼ਾਮਲ ਹੋਵੇਗੀ ਜੋ ਦਹਾਕਿਆਂ ਬਾਅਦ ਕੇਂਦਰ ਪੱਧਰ ‘ਤੇ ਪਹਿਲੀ ਵਾਰ ਹੋਵੇਗੀ। ਇਹ ਫੈਸਲਾ ਸਮਾਜਿਕ, ਆਰਥਿਕ ਤੇ ਸਿਆਸੀ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਬਰਫੀਲੇ ਖੇਤਰਾਂ ਜਿਵੇਂ ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿਚ ਜਨਗਣਨਾ ਅਕਤੂਬਰ 2026 ਤੋਂ ਸ਼ੁਰੂ ਹੋਵੇਗੀ ਤਾਂ ਕਿ ਮੌਸਮ ਦੀਆਂ ਚੁਣੌਤੀਆਂ ਤੋਂ ਬਚਿਆ ਜਾ ਸਕੇ। ਜਾਤੀ ਜਨਗਣਨਾ ਦੀ ਮੰਗ ਲੰਬੇ ਸਮੇਂ ਤੋਂ ਉਠ ਰਹੀ ਸੀ। ਵਿਰੋਧੀ ਧਿਰ ਤੇ ਕੁਝ ਸਹਿਯੋਗੀ ਦਲ ਇਸ ਨੂੰ ਸਮਾਜਿਕ ਨਿਆਂ ਤੇ ਸਾਧਨਾਂ ਦੀ ਸਹੀ ਵੰਡ ਲਈ ਜ਼ਰੂਰੀ ਮੰਨ ਰਹੇ ਹਨ। ਇਹ ਗਣਨਾ ਨਾ ਸਿਰਫ ਕੁਝ ਪੱਛੜੇ ਵਰਗਾਂ ਦੀ ਪਛਾਣ ਵਿਚ ਮਦਦ ਕਰੇਗੀ ਸਗੋਂ ਨੀਤੀ ਨਿਰਮਾਣ ਤੇ ਰਾਖਵੇਂਕਰਨ ਦੀ ਸੀਮਾ ਵਧਾਉਣ ਵਰਗੇ ਮੁੱਦਿਆਂ ‘ਤੇ ਵੀ ਪ੍ਰਭਾਵ ਪਾਵੇਗੀ। ਹਾਲਾਂਕਿ ਸਰਕਾਰ ਨੇ ਅਜੇ ਤੱਕ ਇਸ ਦੀ ਅੰਤਿਮ ਪੁਸ਼ਟੀ ਨਹੀਂ ਕੀਤੀ ਹੈ ਪਰ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ। ਭਾਰਤ ਵਿਚ ਹਰ 10 ਸਾਲ ਬਾਅਦ ਹੋਣ ਵਾਲੀ ਜਨਗਣਨਾ ਜੋ 2021 ਵਿਚ ਨਿਰਧਾਰਤ ਸੀ, ਕੋਵਿਡ-19 ਮਹਾਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਭਾਰਤ ਵਿਚ ਆਖਰੀ ਜਨਗਣਨਾ 2011 ਵਿਚ ਹੋਈ ਸੀ ਜੋ ਦੇਸ਼ ਦੀ 15ਵੀਂ ਜਨਗਣਨਾ ਸੀ। ਇਹ ਜਨਗਣਨਾ 1 ਮਾਰਚ 2011 ਤੋਂ ਸ਼ੁਰੂ ਹੋਈ ਸੀਤੇ ਇਸ ਦੇ ਅੰਕੜੇ 2013 ਤੱਕ ਪ੍ਰਕਾਸ਼ਤ ਹੋਏ। ਇਸ ਜਨਗਣਨਾ ਨੇ ਭਾਰਤ ਦੀ ਜਨਸੰਖਿਆ, ਸਿੱਖਿਆ, ਰੋਜ਼ਗਾਰ, ਰਿਹਾਇਸ਼ ਤੇ ਸਮਾਜਿਕ-ਆਰਥਿਕ ਸਥਿਤੀ ਦਾ ਸਹੀ ਚਿੱਤਰ ਪੇਸ਼ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...