November 14, 2026, 5:18 pm
----------- Advertisement -----------
HomeNewsBreaking Newsਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ...

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

Published on

----------- Advertisement -----------

ਚੰਡੀਗੜ੍ਹ, 22 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਭਾਰਤ ਸਰਕਾਰ ਵੱਲੋਂ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਲਗਭਗ ₹2.87 ਲੱਖ ਕਰੋੜ ਦਾ ਬੇਮਿਸਾਲ ਲਾਭਅੰਸ਼ (ਡਿਵੀਡੈਂਡ) ਲੈਣ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਰਾਖਵੇਂ ਫੰਡਾਂ ਨੂੰ ਬਹੁਤ ਜ਼ਿਆਦਾ ਕੱਢਣ ਨਾਲ ਦੇਸ਼ ਦੀ ਲੰਬੇ ਸਮੇਂ ਦੀ ਆਰਥਿਕ ਲਚਕਤਾ ਕਮਜ਼ੋਰ ਹੋ ਸਕਦੀ ਹੈ ਅਤੇ ਕੇਂਦਰੀ ਬੈਂਕ ਦੀ ਮਜ਼ਬੂਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਇਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿ ਆਰਬੀਆਈ ਨੇ ਕੇਂਦਰੀ ਬੈਂਕ ਦੀ ਲਗਭਗ ₹4 ਲੱਖ ਕਰੋੜ ਦੀ ਕੁੱਲ ਆਮਦਨ ਵਿੱਚੋਂ ਲਗਭਗ ₹2.87 ਲੱਖ ਕਰੋੜ ਕੇਂਦਰ ਸਰਕਾਰ ਨੂੰ ਤਬਦੀਲ ਕੀਤੇ ਹਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਆਰਬੀਆਈ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਸਰਕਾਰ ਨੂੰ ਕੀਤੇ ਗਏ ਸਭ ਤੋਂ ਵੱਧ ਲਾਭਅੰਸ਼ ਤਬਾਦਲਿਆਂ ਵਿੱਚੋਂ ਇੱਕ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਆਮ ਨਾਗਰਿਕ ਪਹਿਲਾਂ ਹੀ ਤੇਲ ਦੀਆਂ ਉੱਚੀਆਂ ਕੀਮਤਾਂ, ਮਹਿੰਗਾਈ ਦੇ ਦਬਾਅ ਅਤੇ ਕਿਫਾਇਤੀ ਵਰਤਣ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ਦੇ ਬੋਝ ਦਾ ਸਾਹਮਣਾ ਕਰ ਰਹੇ ਹਨ, ਇਹ ਅਸਧਾਰਨ ਤਬਾਦਲਾ ਤਿੰਨ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾ, ਅਜਿਹੇ ਅਚਨਚੇਤ ਮੁਨਾਫ਼ਿਆਂ ਨੂੰ ਵਰਤਮਾਨ ਵਿੱਚ ਰਾਜਾਂ ਨਾਲ ਸਾਂਝੇ ਕੀਤੇ ਜਾਣ ਵਾਲੇ ਟੈਕਸਾਂ ਦੇ ਵੰਡਣਯੋਗ ਪੂਲ ਤੋਂ ਬਾਹਰ ਰੱਖਿਆ ਗਿਆ ਹੈ। ਜੇਕਰ ਕੇਂਦਰ ਸਰਕਾਰ ਗਲੋਬਲ ਅਨਿਸ਼ਚਿਤਤਾਵਾਂ ਅਤੇ ਸਪਲਾਈ ਦੇ ਝਟਕਿਆਂ ਕਾਰਨ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੀ ਹੈ, ਤਾਂ ਰਾਜ ਵੀ ਇਨ੍ਹਾਂ ਹੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਕਿਸਮ ਦੇ ਅਸਧਾਰਨ ਮੁਨਾਫ਼ਿਆਂ ਨੂੰ ਸਹਿਕਾਰੀ ਸੰਘਵਾਦ ਅਤੇ ਵਿੱਤੀ ਨਿਰਪੱਖਤਾ ਦੀ ਭਾਵਨਾ ਨਾਲ ਰਾਜਾਂ ਨਾਲ ਸਾਂਝਾ ਕੀਤਾ ਜਾਣਾ ਚਾਹੀਦਾ ਹੈ।

ਕੇਂਦਰੀ ਬੈਂਕ ਦੀ ਵਿੱਤੀ ਮਜ਼ਬੂਤੀ ‘ਤੇ ਪੈਣ ਵਾਲੇ ਪ੍ਰਭਾਵ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੱਥੇ ਵਿੱਤੀ ਘਾਟੇ ਨੂੰ ਘਟਾਉਣਾ ਮਹੱਤਵਪੂਰਨ ਹੈ, ਉੱਥੇ ਇਹ ਭਾਰਤੀ ਰਿਜ਼ਰਵ ਬੈਂਕ ਦੀ ਵਿੱਤੀ ਮਜ਼ਬੂਤੀ ਅਤੇ ਸੰਸਥਾਗਤ ਤਾਕਤ ਦੀ ਕੀਮਤ ‘ਤੇ ਨਹੀਂ ਹੋਣਾ ਚਾਹੀਦਾ। ਆਰਬੀਆਈ ਸੰਕਟ ਦੇ ਸਮੇਂ ਦੇਸ਼ ਦੇ ਆਰਥਿਕ ਸਦਮਾ ਸੋਖਕ (ਸ਼ੌਕ ਐਬਜ਼ੋਰਬਰ) ਅਤੇ ਮੁਦਰਾ ਸਥਿਰਤਾ ਵਜੋਂ ਕੰਮ ਕਰਦਾ ਹੈ। ਰਾਖਵੇਂ ਫੰਡਾਂ ਨੂੰ ਬਹੁਤ ਜ਼ਿਆਦਾ ਕੱਢਣ ਨਾਲ ਦੇਸ਼ ਦੀ ਲੰਬੇ ਸਮੇਂ ਦੀ ਲਚਕਤਾ ਅਤੇ ਆਰਥਿਕ ਪ੍ਰਤੀਰੋਧਕ ਸਮਰੱਥਾ ਕਮਜ਼ੋਰ ਹੋ ਸਕਦੀ ਹੈ।

ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਅਜਿਹੇ ਸਮੇਂ ਜਦੋਂ ਕਰੰਸੀ ਅਤੇ ਗਲੋਬਲ ਵਿੱਤੀ ਮਾਹੌਲ ਦਬਾਅ ਹੇਠ ਹਨ, ਆਰਬੀਆਈ ਨੂੰ ਆਦਰਸ਼ਕ ਤੌਰ ‘ਤੇ ਆਪਣੇ ਕੋਲ ਇੱਕ ਮਜ਼ਬੂਤ ਵਿੱਤੀ ਬਫਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਥਿਰਤਾ ਦੀ ਰੱਖਿਆ ਲਈ ਕੇਂਦਰੀ ਬੈਂਕ ਨੂੰ ਲੋੜੀਂਦੇ ਰਾਖਵੇਂ ਫੰਡ ਅਤੇ ਨੀਤੀਗਤ ਲਚਕਤਾ ਬਣਾਈ ਰੱਖਣੀ ਚਾਹੀਦੀ ਹੈ।

ਆਰਬੀਆਈ ਦੀ ਲੀਡਰਸ਼ਿਪ ਨੂੰ ਸੰਸਥਾ ਦੀ ਖੁਦਮੁਖਤਿਆਰੀ ਅਤੇ ਭਰੋਸੇਯੋਗਤਾ ਦੀ ਰੱਖਿਆ ਕਰਨ ਦੀ ਅਪੀਲ ਕਰਦੇ ਹੋਏ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਆਰਬੀਆਈ ਦੇ ਗਵਰਨਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ ਕਿ ਭਾਰਤੀ ਰਿਜ਼ਰਵ ਬੈਂਕ ਦੀ ਸੰਸਥਾਗਤ ਸੁਤੰਤਰਤਾ, ਮਜ਼ਬੂਤੀ ਅਤੇ ਲੰਬੇ ਸਮੇਂ ਦੀ ਭਰੋਸੇਯੋਗਤਾ ਸਰਵਉੱਚ ਰਹੇ। ਭਾਰਤ ਇੱਕ ਕਮਜ਼ੋਰ ਕੇਂਦਰੀ ਬੈਂਕ ਦੇ ਨਾਲ ਇੱਕ ਮਜ਼ਬੂਤ ਅਤੇ ਲਚਕਦਾਰ ਅਰਥਚਾਰੇ ਦੇ ਨਿਰਮਾਣ ਦੀ ਇੱਛਾ ਨਹੀਂ ਰੱਖ ਸਕਦਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...