ਚੰਡੀਗੜ੍ਹ: ਪੀਜੀਆਈ ਚੰਡੀਗੜ੍ਹ ‘ਚ ਓਪੀਡੀ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਪਹਿਲਾਂ ਓਪੀਡੀ ‘ਚ ਆਉਣ ਵਾਲੇ ਮਰੀਜ਼ਾਂ ਲਈ ਰਜਿਸਟ੍ਰੇਸ਼ਨ ਦਾ ਸਮਾਂ ਸਵੇਰੇ 8 ਵਜੇ ਤੋਂ ਸਵੇਰੇ 9 ਵਜੇ ਤਕ ਸੀ। ਹੁਣ ਇਹ ਸਮਾਂ ਸਵੇਰੇ 8 ਵਜੇ ਤੋਂ ਬਦਲ ਕੇ 10 ਵਜੇ ਕਰ ਦਿੱਤਾ ਗਿਆ ਹੈ। ਓ.ਪੀ.ਡੀ. ਦਾ ਸਮਾਂ ਵਧਾਉਣ ਦੀ ਨਵੀਂ ਪ੍ਰਣਾਲੀ ਅੱਜ ਤੋਂ ਲਾਗੂ ਕਰ ਦਿੱਤੀ ਗਈ ਹੈ।
ਪੀਜੀਆਈ ਪ੍ਰਸ਼ਾਸਨ ਨੇ ਇਹ ਫੈਸਲਾ ਕੋਰੋਨਾ ਇਨਫੈਕਟਿਡ ਮਾਮਲਿਆਂ ਦੀ ਘਟਦੀ ਗਿਣਤੀ ਦੇ ਮੱਦੇਨਜ਼ਰ ਲਿਆ ਹੈ। ਓਪੀਡੀ ਦਾ ਸਮਾਂ ਵਧਾਉਣ ਨਾਲ ਮਰੀਜ਼ਾਂ ਨੂੰ ਇਸ ਦਾ ਲਾਭ ਮਿਲੇਗਾ ਤਾਂ ਜੋ ਮਰੀਜ਼ ਆਸਾਨੀ ਨਾਲ ਵਾਕ ਇਨ ਫਿਜ਼ੀਕਲ ਓ.ਪੀ.ਡੀ. ‘ਚ ਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ ਅਤੇ ਡਾਕਟਰ ਨੂੰ ਦਿਖਾ ਸਕਣ।












