ਫਿਰੋਜ਼ਪੁਰ ਦੇ ਗਗਨ ਜੱਜ ਗੈਂਗ ਦੇ ਮੈਂਬਰ ਨੇ ਸੁਖਨਾ ਝੀਲ ਦੇ ਪਿੱਛੇ ਗੋਲਫ ਕਲੱਬ ਮੋੜ ਨੇੜੇ ਚੰਡੀਗੜ੍ਹ ਪੁਲਸ ‘ਤੇ ਗੋਲੀਆਂ ਚਲਾ ਦਿੱਤੀਆਂ। ਖੁਫੀਆ ਸੂਚਨਾ ਮਿਲਣ ‘ਤੇ ਆਪ੍ਰੇਸ਼ਨ ਸੈੱਲ ਦੀ ਟੀਮ ਇੰਸਪੈਕਟਰ ਅਮਨਜੋਤ ਸਿੰਘ ਦੀ ਅਗਵਾਈ ‘ਚ ਮੌਕੇ ‘ਤੇ ਪਹੁੰਚ ਗਈ। ਖੁਸ਼ਕਿਸਮਤੀ ਨਾਲ ਚੰਡੀਗੜ੍ਹ ਪੁਲਿਸ ਦੀ ਟੀਮ ਗੋਲੀਬਾਰੀ ‘ਚ ਵਾਲ-ਵਾਲ ਬਚ ਗਈ। ਇਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੈਕਟਰ 26 ਥਾਣੇ ਵਿੱਚ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਦਿਲਦੀਪ ਉਰਫ਼ ਲੱਸੀ ਅਤੇ ਸ਼ਿਵਾ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦਿਲਦੀਪ ਕਤਲ ਦੇ ਦੋ ਮਾਮਲਿਆਂ ਵਿੱਚ ਸ਼ਾਮਲ ਹੈ। ਸ਼ਿਵ ਦੇ ਖਿਲਾਫ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।ਦਿਲਦੀਪ ਕੋਲੋਂ .32 ਬੋਰ ਦਾ 1 ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਦੂਜੇ ਪਾਸੇ ਸ਼ਿਵ ਕੋਲੋਂ ਇੱਕ ਦੇਸੀ ਪਿਸਤੌਲ ਅਤੇ 3.15 ਬੋਰ ਦੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਦੋਵਾਂ ਅਪਰਾਧੀਆਂ ਤੋਂ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਏਗੀ ਅਤੇ ਸੰਭਾਵਿਤ ਅਪਰਾਧ ਸਬੰਧੀ ਉਨ੍ਹਾਂ ਦੀ ਯੋਜਨਾ ਬਾਰੇ ਵੀ ਜਾਣਕਾਰੀ ਇਕੱਠੀ ਕਰੇਗੀ।












