September 2, 2026, 3:09 pm
----------- Advertisement -----------
HomeNewsBreaking Newsਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

Published on

----------- Advertisement -----------

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ ‘ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲੀਸ ਵੱਲੋਂ 31 ਅਗਸਤ ਤੋਂ  ਬਾਅਦ ਵਿਸ਼ੇਸ਼ ਪ੍ਰਬੰਧ ਕਰਦੇ ਹੋਏ ਆਮ ਜਨਤਾ ਲਈ ਇੱਕ ਮਹੱਤਵਪੂਰਨ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ. ਇਸ ਤਹਿਤ ਵੱਖ-ਵੱਖ ਸੜਕਾਂ ‘ਤੇ ਆਵਾਜਾਈ ਨੂੰ ਡਾਇਵਰਟ ਜਾਂ ਸੀਮਤ (restricted) ਕੀਤਾ ਗਿਆ ਹੈ।

ਪੁਲੀਸ ਪ੍ਰਸ਼ਾਸਨ ਵੱਲੋਂ ਫੈਦਾਂ ਬੈਰੀਅਰ (Faidan Barrier) ਤੋਂ ਪੂਰਵ ਮਾਰਗ ਰਾਹੀਂ ਚੰਡੀਗੜ੍ਹ ਵੱਲ ਜਾਣ ਵਾਲੀ ਸੜਕ ਦੇ ਹਿੱਸੇ ‘ਤੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਡਾਇਵਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਟੀ-ਪੁਆਇੰਟ, ਸੈਕਟਰ 48 ਲਾਈਟ ਪੁਆਇੰਟ (ਵਾਈਨ ਸ਼ਾਪ ਨੇੜੇ) ਤੋਂ ਸੈਕਟਰ 48 ਦੀ ਅੰਦਰੂਨੀ ਸੜਕ ਵੱਲ ਜਾਣ ਵਾਲੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੀਮਤ ਕੀਤਾ ਗਿਆ ਹੈ। ਸੈਕਟਰ 48/49 ਅਤੇ ਸੈਕਟਰ 49/50 ਦੀਆਂ ਵੰਡਣ ਵਾਲੀਆਂ ਸੜਕਾਂ ਤੋਂ ਚੰਡੀਗੜ੍ਹ ਵੱਲ ਜਾਣ ਵਾਲੀ ਆਵਾਜਾਈ ‘ਤੇ ਵੀ ਪਾਬੰਦੀ ਲਗਾਈ ਗਈ ਹੈ।

ਸੜਕ ਦਾ ਇੱਕ ਪਾਸਾ ਮੁਕੰਮਲ ਬੰਦ

ਕਿਸਾਨਾਂ ਵੱਲੋਂ ਮੁਹਾਲੀ ਦੇ ਫੇਜ਼ 11 ਤੋਂ ਲੈ ਕੇ ਚੰਡੀਗੜ੍ਹ ਦੇ ਸੈਕਟਰ 48 ਤੱਕ ਸੜਕ ਦੇ ਇੱਕ ਪਾਸੇ ਸੈਂਕੜੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਕੇ ਪੱਕੇ ਡੇਰੇ ਲਾਏ ਜਾਣ ਕਾਰਨ ਮੁਹਾਲੀ ਪੁਲੀਸ ਨੇ ਸੁਰੱਖਿਆ ਦੇ ਮੱਦੇਨਜ਼ਰ ਸੜਕ ਦਾ ਇੱਕ ਪਾਸਾ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਹੈ। ਚੰਡੀਗੜ੍ਹ ਪੁਲੀਸ ਨੇ ਸੈਕਟਰ 48 ਦੀ ਸੜਕ ’ਤੇ ਕਿਸਾਨਾਂ ਦੀ ਸਟੇਜ ਅਤੇ ਪੰਡਾਲ ਦੇ ਪਿਛਲੇ ਪਾਸੇ ਕੰਡੇਦਾਰ ਤਾਰਾਂ ਦੀ ਤੀਹਰੀ ਬੈਰੀਕੇਡਿੰਗ ਕਰ ਦਿੱਤੀ ਹੈ ਅਤੇ ਇੱਥੇ ਆਰ.ਏ.ਐੱਫ. (RAF) ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਟਰੈਫਿਕ ਪੁਲੀਸ ਨੇ ਆਮ ਲੋਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਸੋਸ਼ਲ ਮੀਡੀਆ ਹੈਂਡਲਜ਼ — ਐਕਸ (@trafficchd), ਇੰਸਟਾਗ੍ਰਾਮ (@trafficchd) ਅਤੇ ਫੇਸਬੁੱਕ (@ChandigarhTrafficPolice) ‘ਤੇ ਅਪਡੇਟ ਰਹਿਣ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਕਿਸਾਨ ਆਗੂਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦੇਣਗੇ ਅਤੇ ਸੜਕ ਦੇ ਦੂਜੇ ਹਿੱਸੇ ‘ਤੇ ਟ੍ਰੈਫਿਕ ਚਾਲੂ ਰੱਖਣ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...