ਚੰਡੀਗੜ੍ਹ: ਚੰਡੀਗੜ੍ਹ ‘ਚ ਇਕ ਖੌਫਨਾਕ ਘਟਨਾ ਹੋਈ ਹੈ। 22 ਸਾਲਾਂ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪਿੰਡ ਮਲੋਆ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਘਰ ਦੇ ਅੰਦਰ ਹੀ ਆਪਣੇ ਕਮਰੇ ਵਿੱਚ ਇਹ ਖੌਫਨਾਕ ਕਦਮ ਚੁੱਕਿਆ ਹੈ। ਨੌਜਵਾਨ ਦੀ ਪਛਾਣ 22 ਸਾਲਾ ਅਭਿਨਵ ਵਜੋਂ ਹੋਈ ਹੈ। ਨੌਜਵਾਨ ਨੇ ਮੰਗਲਵਾਰ ਦੇਰ ਰਾਤ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਅਭਿਨਵ ਨੇ ਉਸ ਸਮੇਂ ਖੁਦਕੁਸ਼ੀ ਕਰ ਲਈ ਜਦੋਂ ਉਹ ਆਪਣੇ ਕਮਰੇ ‘ਚ ਸੌਂ ਗਿਆ ਸੀ।
ਮੌਕੇ ਤੋਂ ਨੌਜਵਾਨ ਕੋਲੋਂ ਇਕ ਪੁਲਿਸ ਨੂੰ ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਨੂੰ ਅਭਿਨਵ ਨੇ ਆਪਣੇ ਮੋਬਾਈਲ ‘ਚ ਲਿਖਿਆ ਸੀ। ਖੁਦਕੁਸ਼ੀ ਤੋਂ ਪਹਿਲਾਂ ਉਸ ਨੇ ਇਕ ਮੋਬਾਈਲ ਸੰਦੇਸ਼ ਲਿਖਿਆ ਸੀ, ਜਿਸ ਵਿਚ ਉਸ ਨੇ ਆਪਣੀ ਮੌਤ ਲਈ ਖੁਦ ਨੂੰ ਜ਼ਿੰਮੇਵਾਰ ਦੱਸਿਆ ਸੀ ਅਤੇ ਲਿਖਿਆ ਸੀ ਕਿ ਮੈਂ ਆਪਣੇ ਮਾਤਾ-ਪਿਤਾ ਨੂੰ ਪਿਆਰ ਕਰਦਾ ਹਾਂ ਅਤੇ ਆਪਣੀ ਮੌਤ ਲਈ ਖੁਦ ਜ਼ਿੰਮੇਵਾਰ ਹਾਂ। ਇਸ ਲਈ ਪਰਿਵਾਰਕ ਮੈਂਬਰਾਂ ਨੂੰ ਪ੍ਰੇਸ਼ਾਨ ਨਹੀਂ ਹੋਣਾ ਚਾਹੀਦਾ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।