September 13, 2026, 4:41 am
----------- Advertisement -----------
HomeNewsLatest Newsਜਾਣੋ ਘਰ ਬੈਠੇ ਕਿਵੇਂ, ਕਦੋਂ ਅਤੇ ਕਿੱਥੇ ਦੇਖ ਸਕਦੇ ਹੋ ਚੰਦਰਯਾਨ-3 ਦੀ...

ਜਾਣੋ ਘਰ ਬੈਠੇ ਕਿਵੇਂ, ਕਦੋਂ ਅਤੇ ਕਿੱਥੇ ਦੇਖ ਸਕਦੇ ਹੋ ਚੰਦਰਯਾਨ-3 ਦੀ ਸਾਫਟ ਲੈਂਡਿੰਗ ਦਾ ਸਿੱਧਾ ਪ੍ਰਸਾਰਣ

Published on

----------- Advertisement -----------

ਚੰਦਰਯਾਨ-3 ਅੱਜ ਸ਼ਾਮ 6:04ਵਜੇ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰੇਗਾ। ਇਸ ਨੂੰ 14 ਜੁਲਾਈ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 3.35 ਵਜੇ ਲਾਂਚ ਕੀਤਾ ਗਿਆ ਸੀ। ਲੈਂਡਿੰਗ ਤੋਂ ਬਾਅਦ ਇਹ 41 ਦਿਨਾਂ ‘ਚ 3.84 ਲੱਖ ਕਿਲੋਮੀਟਰ ਦੀ ਦੂਰੀ ਤੈਅ ਕਰਕੇ ਨਵਾਂ ਇਤਿਹਾਸ ਲਿਖੇਗਾ।
ਜਿਵੇਂ ਹੀ ਲੈਂਡਰ ਚੰਦਰਮਾ ‘ਤੇ ਉਤਰੇਗਾ, ਰੈਂਪ ਖੁੱਲ੍ਹ ਜਾਵੇਗਾ ਅਤੇ ਪ੍ਰਗਿਆਨ ਰੋਵਰ ਚੰਦਰਮਾ ਦੀ ਸਤ੍ਹਾ ‘ਤੇ ਆ ਜਾਵੇਗਾ। ਵਿਕਰਮ ਲੈਂਡਰ ਅਤੇ ਪ੍ਰਗਿਆਨ ਇੱਕ-ਦੂਜੇ ਦੀ ਤਸਵੀਰ ਖਿੱਚ ਕੇ ਧਰਤੀ ‘ਤੇ ਭੇਜਣਗੇ। ਜੇਕਰ ਭਾਰਤ ਇਸ ਮਿਸ਼ਨ ‘ਚ ਸਫਲ ਹੋ ਜਾਂਦਾ ਹੈ ਤਾਂ ਚੰਦਰਮਾ ਦੇ ਦੱਖਣੀ ਧਰੁਵ ‘ਤੇ ਉਤਰਨ ਵਾਲਾ ਇਹ ਪਹਿਲਾ ਦੇਸ਼ ਹੋਵੇਗਾ।
ਦੱਸ ਦਈਏ ਕਿ ਇਸ ਮਹੱਤਵਪੂਰਨ ਪਲ ਦਾ ਲਾਈਵ ਟੈਲੀਕਾਸਟ 23 ਅਗਸਤ 2023 ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮ 17:20 ਵਜੇ ਸ਼ੁਰੂ ਕੀਤਾ ਜਾਵੇਗਾ। ‘ਸਾਫਟ-ਲੈਂਡਿੰਗ’ ਦਾ ਸਿੱਧਾ ਪ੍ਰਸਾਰਣ ਇਸਰੋ ਦੀ ਵੈੱਬਸਾਈਟ ਦੇ ਨਾਲ-ਨਾਲ ਇਸਰੋ ਦੇ ਯੂਟਿਊਬ ਚੈਨਲ, ਫੇਸਬੁੱਕ ਪੇਜ ‘ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਸ ਨੂੰ ਡੀਡੀ ਨੈਸ਼ਨਲ ਟੀਵੀ ਚੈਨਲ ਸਮੇਤ ਕਈ ਪਲੇਟਫਾਰਮਾਂ ‘ਤੇ ਲਾਈਵ ਦੇਖਿਆ ਜਾ ਸਕਦਾ ਹੈ।
ਲੈਂਡਿੰਗ ਦਾ ਲਾਈਵ ਇਵੈਂਟ ਸ਼ਾਮ 5:20 ਵਜੇ ਸ਼ੁਰੂ ਹੁੰਦਿਆਂ ਹੀ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਇਸ ਸਮੇਂ ਉਹ ਦੱਖਣੀ ਅਫ਼ਰੀਕਾ ਵਿੱਚ ਹਨ ਇਸ ਲਈ ਵਰਚੁਅਲ ਤੌਰ ‘ਤੇ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਮਿਸ਼ਨ ਦੀ ਸਫ਼ਲਤਾ ਲਈ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਵੱਖ-ਵੱਖ ਥਾਵਾਂ ‘ਤੇ ਹਵਨ ਕੀਤੇ ਜਾ ਰਹੇ ਹਨ |

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...