August 6, 2026, 1:33 pm
----------- Advertisement -----------
HomeNewsBreaking Newsਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

Published on

----------- Advertisement -----------

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ ਗਰੁੱਪ ਦੇ ਵਰਕਰਾਂ ਨੇ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹਾਲਾਂਕਿ, ਇਸ ਮੀਟਿੰਗ ਵਿੱਚ ਖ਼ੁਦ ਆਸ਼ੂ ਸ਼ਾਮਲ ਨਹੀਂ ਹੋਏ। ਮੀਟਿੰਗ ਵਿੱਚ ਇੱਕ ਪਾਸੇ ਰਾਜਾ ਵੜਿੰਗ ਅਤੇ ਦੂਜੇ ਪਾਸੇ ਆਸ਼ੂ ਦੇ ਨਾਅਰੇ ਲੱਗਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਸਥਿਤੀ ਉਸ ਸਮੇਂ ਹੋਰ ਵਿਗੜ ਗਈ ਜਦੋਂ ਕਾਂਗਰਸ ਦੀ ਮੀਟਿੰਗ ਵਿੱਚ ਆਸ਼ੂ ਦੇ ਨਾਅਰੇ ਲੱਗਣ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਨਾਅਰੇਬਾਜ਼ੀ ਕਰ ਰਹੇ ਵਿਅਕਤੀਆਂ ਨੂੰ ਆਰਐਸਐਸ ਦੇ ਵਰਕਰ ਕਹਿੰਦਿਆਂ ਹਾਲ ਚੋਂ ਬਾਹਰ ਜਾਣ ਲਈ ਕਹਿ ਦਿੱਤਾ।

ਹਾਲਾਂਕਿ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਲਈ ਵੀ ਨਾਅਰੇਬਾਜ਼ੀ ਕੀਤੀ ਗਈ ਤੇ ਕਿਹਾ “ਸਾਮਣੇ ਆਓ ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ”- ਮੋਗਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਚੰਨੀ ਵਿਰੋਧੀ ਪੋਸਟਰਾਂ ਤੋਂ ਉਲਟ, ਇੱਥੇ ਕਾਂਗਰਸ ਕਮੇਟੀ ਨੇ ਪੋਸਟਰਾਂ ਰਾਹੀਂ ਇੱਕਜੁਟਤਾ ਜ਼ਰੂਰ ਦਿਖਾਈ ਹੈ ਪਰ ਮੀਟਿੰਗ ਦੇ ਅੰਦਰ ਦਾ ਮਾਹੌਲ ਤਣਾਅਪੂਰਨ ਹੀ ਬਣਿਆ ਰਿਹਾ ਹੈ। ਦਰਅਸਲ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਪੋਸਟਰ ਲਾਏ ਹਨ, ਜਿਨ੍ਹਾਂ ਵਿੱਚ ਸਥਾਨਕ ਪ੍ਰਮੁੱਖ ਆਗੂਆਂ ਦੀਆਂ ਤਸਵੀਰਾਂ ਸ਼ਾਮਲ ਹਨ। ਇਨ੍ਹਾਂ ਵਿੱਚ ਬਾਗੀ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਕਰੀਬੀ ਸਾਥੀ ਈਸ਼ਵਰਜੋਤ ਚੀਮਾ ਅਤੇ ਕਈ ਹੋਰ ਆਗੂ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ...

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...