May 9, 2026, 8:14 pm
----------- Advertisement -----------
HomeNewsLatest Newsਚੰਨੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ...

ਚੰਨੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ

Published on

----------- Advertisement -----------
  • ਪਿੰਡ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
  • ਥੋੜੇ ਸਮੇਂ ਦੇ ਠਹਿਰਾਅ ਮੌਕੇ ਇਲਾਕਾ ਨਿਵਾਸੀਆਂ ਨਾਲ ਸੜਕ ਦੇ ਕਿਨਾਰੇ ਖੜੋ ਕੇ ਕੀਤੀ ਗੱਲਬਾਤ

ਰੱਬੋਂ ਉੱਚੀ (ਲੁਧਿਆਣਾ), 9 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਜੀ, ਜੋ ਕਿ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ, ਦੇ ਬੁੱਤ ਦਾ ਉਦਘਾਟਨ ਜ਼ਿਲਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਕੀਤਾ। ਇਸ ਪਿੱਛੋਂ ਉਨਾਂ ਨੇ ਪਿੰਡ ਦੇ ਹੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਵੀ ਟੇਕਿਆ।

ਮੁੱਖ ਮੰਤਰੀ ਦੇ ਨਾਲ ਇਸ ਮੌਕੇ ਫਤਿਹਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਦੀ ਜੰਗ ਦੇ ਇਸ ਪਹਿਲੇ ਸ਼ਹੀਦ ਦੁਆਰਾ ਦਿਖਾਏ ਰਸਤੇ ਉੱਤੇ ਚੱਲਣ ਲਈ ਕਿਹਾ।

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਇਕ ਮਹਾਨ ਕ੍ਰਾਂਤੀਕਾਰੀ ਸਨ ਜਿਨਾਂ ਨੇ ਦੇਸ਼ ਦੀ ਆਜ਼ਾਦੀ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨਾਂ ਅੱਗੇ ਕਿਹਾ ਕਿ 1857 ਦੇ ਵਿਦਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰਗ ਦੀ ਸ਼ੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਸੀ ਜਦੋਂ ਉਨਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਜੀ ਕਈ ਤੰਗੀਆਂ ਨਾਲ ਜੂਝਦੇ ਹੋਏ 5 ਜੁਲਾਈ, 1856 ਨੂੰ ਸ਼ਹੀਦ ਹੋ ਗਏ।

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੁੱਖ ਮੰਤਰੀ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਧਾਰਮਿਕ ਸ਼ਖ਼ਸੀਅਤਾਂ ਨੂੰ ਪ੍ਰਮਾਣਪੱਤਰ ਦੇ ਕੇ ਸਨਮਾਨਿਤ ਵੀ ਕੀਤਾ।

ਹੈਲੀਪੈਡ ਵਾਪਸ ਜਾਂਦੇ ਸਮੇਂ ਮੁੱਖ ਮੰਤਰੀ ਨੂੰ ਸੜਕ ਦੇ ਨਾਲ ਖੜੇ ਕੁਝ ਲੋਕ ਦਿਸੇ। ਆਪਣੇ ਕਾਫਿਲੇ ਨੂੰ ਕੁਝ ਦੇਰ ਲਈ ਰੁਕਣ ਦਾ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਇਨਾਂ ਨਿਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨਾਂ ਦੀ ਤਸੱਲੀ ਮੁਤਾਬਿਕ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਵੀ ਦਿਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ, ਹਰਿਆਣਾ ਤੇ ਹਿਮਾਚਲ ਸਣੇ 10 ਸੂਬਿਆਂ ‘ਚ ਮੀਂਹ ਦੀ ਚਿਤਾਵਨੀ, ਰਾਜਸਥਾਨ-ਗੁਜਰਾਤ ‘ਚ ਗਰਮੀ ਦਾ ਅਲਰਟ

 ਉੱਤਰ-ਪੱਛਮੀ ਭਾਰਤ ਵਿੱਚ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਐਤਵਾਰ ਤੋਂ ਪਹਾੜਾਂ ਵਿੱਚ ਇੱਕ...

ਸਰਕਾਰ ਬਣਾਉਣ ਲਈ ਜੱਦੋਜਹਿਦ! ਚੌਥੀ ਵਾਰ ਰਾਜਪਾਲ ਨੂੰ ਮਿਲਣ ਪਹੁੰਚੇ ਵਿਜੇ, 121 ਵਿਧਾਇਕਾਂ ਦੀ ਮਿਲੀ ਹਮਾਇਤ

 ਤਾਮਿਲਨਾਡੂ ਦੀ ਰਾਜਨੀਤੀ ਵਿੱਚ ਵਿਜੇ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਅਨਿਸ਼ਚਿਤਤਾ ਦੇ...

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...