ਬਰਨਾਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਨਾਮਜ਼ਦਗੀ ਭਰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਮਿਸ਼ਨ ਮਾਲਵਾ ’ਤੇ ਹਨ ਅਤੇ ਸੁਦਮਾ ਬਣ ਕੇ ਆਏ ਹਨ, ਮਾਲਵੇ ਦੇ ਲੋਕ ਉਨ੍ਹਾਂ ਨੂੰ ਕ੍ਰਿਸ਼ਨ ਬਣ ਕੇ ਸੰਭਾਂਲਣਗੇ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਮੁੱਖ ਮੰਤਰੀ ਰਹੇ ਹਨ ਪਰ ਇਸ ਦੇ ਬਾਵਜੂਦ ਮਾਲਵੇ ਦਾ ਵਿਕਾਸ ਨਹੀਂ ਹੋ ਸਕਿਆ ਹੈ।। ਚੰਨੀ ਨੇ ਕਿਹਾ ਕਿ ਉਹ ਇਸ ਇਲਾਕੇ ਨੂੰ ਵਿਕਾਸ ਕਰਕੇ ਉਪਰ ਚੁੱਕਣਗੇ ਅਤੇ ਮਾਲਵੇ ਵਿਚ ਵੱਡੀ ਜਿੱਤ ਹਾਂਸਲ ਕਰਨਗੇ।
----------- Advertisement -----------
ਮੈਂ ਸੁਦਾਮਾ ਬਣ ਕੇ ਆਇਆਂ, ਮਾਲਵੇ ਵਾਲੇ ਕ੍ਰਿਸ਼ਨ ਬਣ ਕੇ ਸੰਭਾਂਲਣਗੇ: ਚੰਨੀ
Published on
----------- Advertisement -----------












