ਬਰਨਾਲਾ: ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ ਤਾਂ ਕਿਹਾ ਜਾਂਦਾ ਸੀ ਕਿ ਖਜ਼ਾਨਾ ਖਾਲੀ ਹੈ। ਪਰ ਹੁਣ ਮੇਰੀ ਸਰਕਾਰ ਲੋਕਾਂ ਲਈ ਬਿਹਤਰ ਕੰਮ ਕਰ ਰਹੀ ਹੈ। ਜੇਕਰ ਪਾਣੀ ਦੇ ਬਿੱਲ ਮੁਆਫ਼ ਕਰਨਾ, ਬਿਜਲੀ ਦਰਾਂ ਘਟਾਉਣਾ, ਪੈਟਰੋਲ ਦੇ ਰੇਟ ਘਟਾਉਣਾ ਫਜ਼ੂਲਖ਼ਰਚੀ ਹੈ ਤਾਂ ਮੈਂ ਇਸ ਬਰਬਾਦੀ ਨੂੰ ਸਵੀਕਾਰ ਕਰਦਾ ਹਾਂ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਚੰਨੀ ਕਾਂਗਰਸੀ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਬਰਨਾਲਾ ਪਹੁੰਚੇ ਸਨ ਇਸ ਦੌਰਾਨ ਉਨ੍ਹਾਂ ਨੇ ਇਹ ਬਿਆਨ ਦਿੱਤਾ ਹੈ।
----------- Advertisement -----------
ਕੈਪਟਨ ਅਮਰਿੰਦਰ ‘ਤੇ ਚਰਨਜੀਤ ਚੰਨੀ ਨੇ ਵਿੰਨ੍ਹਿਆ ਨਿਸ਼ਾਨਾ, ਪੜ੍ਹੋ ਕੀ ਕਿਹਾ
Published on
----------- Advertisement -----------












