November 12, 2026, 2:03 am
----------- Advertisement -----------
HomeNewsਡਰੱਗ ਕੇਸ 'ਚ ਮਜੀਠੀਆ ਨੂੰ ਬਚਾ ਕੇ ਮੁੱਖ ਮੰਤਰੀ ਚੰਨੀ ਨੇ ਕਰਜਾ...

ਡਰੱਗ ਕੇਸ ‘ਚ ਮਜੀਠੀਆ ਨੂੰ ਬਚਾ ਕੇ ਮੁੱਖ ਮੰਤਰੀ ਚੰਨੀ ਨੇ ਕਰਜਾ ਲਾਹਿਆ: ਭਗਵੰਤ ਮਾਨ

Published on

----------- Advertisement -----------

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪਹਿਲੇ ਦਿਨ ਤੋਂ ਹੀ ਕਹਿੰਦੀ ਰਹੀ ਹੈ ਕਿ ਡਰੱਗ ਮਾਮਲੇ ਵਿੱਚ ਚੰਨੀ ਸਰਕਾਰ ਅਤੇ ਬਾਦਲ ਪਰਿਵਾਰ ਰਲਮਿਲ ਕੇ ਚੱਲ ਰਹੇ ਹਨ, ਕਿਉਂਕਿ (ਬਾਦਲ -ਮਜੀਠੀਆ) ਨੇ ਲੁਧਿਆਣਾ ਦੇ ਸਿਟੀ ਸੈਂਟਰ ਘੁਟਾਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਬਚਾਇਆ ਸੀ ਅਤੇ ਹੁਣ ਡਰੱਗ ਕੇਸ ‘ਚ ਮਜੀਠੀਆ ਨੂੰ ਬਚਾਅ ਕੇ ਮੁੱਖ ਮੰਤਰੀ ਚੰਨੀ ਨੇ ਕਰਜਾ ਲਾਹਿਆ ਹੈ। ਮਾਨ ਨੇ ਇਹ ਵੀ ਕਿਹਾ ਕਿ ਕਾਂਗਰਸ ਦੀ ਚੰਨੀ ਸਰਕਾਰ ਨੇ 111 ਦਿਨ ਮੁਹੱਲੇ ਦੀ ਕ੍ਰਿਕਟ ਟੀਮ ਦੀ ਤਰਾਂ ਕੰਮ ਕੀਤਾ ਹੈ ਅਤੇ ਸੂਬੇ ਵਿੱਚ ਸਰਕਾਰ ਜਾਂ ਕਾਨੂੰਨ ਦੀ ਕੋਈ ਵਿਵਸਥਾ ਨਹੀਂ ਸੀ, ਇਸ ਲਈ ਪੰਜਾਬ ਦੇ ਲੋਕਾਂ ਨੇ ਮੰਨ ਬਣਾ ਲਿਆ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ‘ਤੇ ਬੈਠਾਉਣਾ।

ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਹਲਕੀ ਤੇ ਡੰਗ ਟਪਾਊ ਪੁਲੀਸ ਕਾਰਵਾਈ ਕਰਨ ਦਾ ਦੋਸ਼ ਲਾਇਆ ਹੈ। ਉਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਅਤੇ (ਬਾਦਲ -ਮਜੀਠੀਆ) ਪਰਿਵਾਰ ਨਾਲ ਪਹਿਲਾਂ ਹੀ ਗੁਪਤ ਸਮਝੌਤਾ ਹੋ ਗਿਆ ਸੀ, ਕਿ ਚੰਨੀ ਸਰਕਾਰ ਡਰੱਗ ਮਾਮਲੇ ਵਿੱਚ ਮਜੀਠੀਆ ਖ਼ਿਲਾਫ਼ ਹਲਕੇ ਪੱਧਰ ਦੀ ਕਾਰਵਾਈ ਕੀਤੀ ਹੈ। ਇਸੇ ਲਈ ਕਾਂਗਰਸ ਸਰਕਾਰ ਨੇ ਐਫ਼.ਆਈ.ਆਰ ਦਰਜ ਹੋਣ ਦੇ 20- 22 ਦਿਨ ਬੀਤਣ ਦੇ ਬਾਵਜੂਦ ਬਿਕਰਮ ਸਿੰਘ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ, ਜਦੋਂ ਕਿ ਕਾਫ਼ੀ ਦਿਨ ਪਹਿਲਾਂ ਜ਼ਿਲਾ ਅਦਾਲਤ ਮੋਹਾਲੀ ਵੱਲੋਂ ਮਜੀਠੀਆ ਦੀ ਜ਼ਮਾਨਤ ਅਰਜੀ ਖ਼ਾਰਜ ਕਰ ਦਿੱਤੀ ਗਈ ਸੀ।

ਮਾਨ ਨੇ ਕਿਹਾ ਕਿ ਜਿਹੋ- ਜਿਹੀ ਕਾਨੂੰਨੀ ਕਾਰਵਾਈ ਦਾ ਹਾਲ ਮਜੀਠੀਆ ਕੇਸ ਵਿੱਚ ਹੋਇਆ ਹੈ, ਉਹੋ -ਜਿਹਾ ਹਾਲ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਬਾਦਲਾਂ ਦੀਆਂ ਬੱਸਾਂ ਖ਼ਿਲਾਫ਼ ਕੀਤੀ ਕਾਨੂੰਨੀ ਕਾਰਵਾਈ ਦਾ ਹੋਇਆ ਹੈ। ਰਾਜਾ ਵੜਿੰਗ ਨੇ ਬਾਦਲਾਂ ਦੀਆਂ ਬੱਸਾਂ ਨੂੰ ਤਕੜੇ ਹੱਥ ਨਹੀਂ ਪਾਏ, ਸਗੋਂ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਕਾਰਵਾਈ ਕੀਤੀ ਸੀ। ਇਸ ਕਾਰਨ ਅੱਜ ਬਾਦਲਾਂ ਦੀਆਂ ਸਾਰੀਆਂ ਬੱਸਾਂ ਸੜਕਾਂ ‘ਤੇ ਚੱਲਦੀਆਂ ਹਨ। ਉਨਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਡਰੱਗ ਮਾਮਲੇ ਸਮੇਤ ਬਾਦਲਾਂ, ਕਾਂਗਰਸੀਆਂ ਅਤੇ ਮਾਫੀਆ ਦੀਆਂ ਸਾਰੀਆਂ ਫਾਇਲਾਂ ਖੋਲੀਆਂ ਜਾਣਗੀਆਂ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਹੀ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ‘ਚੋਂ ਚਾਰ ਹਫ਼ਤਿਆਂ ‘ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਸਰਕਾਰ ਵਿੱਚ ਰਹਿ ਕੈਪਟਨ ਨੇ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨਾਂ ਕਿਹਾ ਕਿ ਲੋਕਾਂ ਨੂੰ ਸਪਸ਼ਟ ਹੋ ਚੁੱਕਾ ਹੈ ਕਿ ਕਾਂਗਰਸ, ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਸਭ ਆਪਸ ਵਿੱਚ ਰਲੇਮਿਲੇ ਹੋਏ ਹਨ। ਹੁਣ ਲੋਕਾਂ ਲਈ ਬੱਸ ਇਹ ਸਮਝਣਾ ਬਾਕੀ ਰਹਿ ਗਿਆ ਹੈ ਕਿ ਇਹ (ਕਾਂਗਰਸ, ਬਾਦਲ, ਭਾਜਪਾ, ਕੈਪਟਨ) ਸਾਰੇ ਚੋਣਾ ਵੇਲੇ ਆਪਸ ‘ਚ ਰਲਦੇ ਹਨ ਜਾਂ ਲੜਦੇ ਹਨ।

ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ, ਕਿਉਂਕਿ ਹਰ ਵਾਰ ਦੇ ਰਾਜਨੀਤਕ ਸਰਵੇ ਵਿੱਚ ‘ਆਪ’ ਦੀਆਂ ਸੀਟਾਂ ਦੀ ਗਿਣਤੀ ਵੱਧਦੀ ਜਾਂਦੀ ਹੈ ਅਤੇ ਲੋਕ ਆਮ ਮੁਹਾਰੇ ਰੈਲੀਆਂ ਵਿੱਚ ਸ਼ਾਮਲ ਹੋ ਰਹੇ ਹਨ, ਜੋ ‘ਆਪ’ ਦੀ ਸਰਕਾਰ ਬਣਨ ਦਾ ਪੱਕਾ ਸਬੂਤ ਹੈ। ਮਾਨ ਨੇ ਕਿਹਾ, ”ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਹੈ। ਖੇਤੀ ਦੇ ਵਿਕਾਸ ਦਾ ਰੋਡਮੈਪ, ਉਦਯੋਗਾਂ ਦੇ ਵਿਕਾਸ ਦਾ ਰੋਡਮੈਪ, ਸਿੱਖਿਆ ਅਤੇ ਇਲਾਜ ਦਾ ਰੋਡਮੈਪ, ਬੇਰੁਜ਼ਗਾਰੀ ਤੇ ਗਰੀਬੀ ਖ਼ਤਮ ਕਰਨ ਦਾ ਰੋਡਮੈਪ ਪਾਰਟੀ ਵੱਲੋਂ ਤਿਆਰ ਕੀਤਾ ਗਿਆ ਹੈ। ਸੂਬੇ ‘ਚ ਭਾਈਚਾਰਕ ਸਾਂਝ ਅਤੇ ਸਾਰਥਿਕ ਰਾਜਨੀਤੀ ਕਾਇਮ ਕੀਤੀ ਜਾਵੇਗੀ, ਕਿਉਂਕਿ ‘ਆਪ’ ਧਰਮ ਨਿਰਪੱਖ ਪਾਰਟੀ ਹੈ।”

ਆਮ ਆਦਮੀ ਪਾਰਟੀ ਦੇ ਨਾਂਅ ਥੱਲੇ ਪ੍ਰਚਾਰੇ ਜਾ ਰਹੇ ਇੱਕ ਪੋਸਟਰ ਦਾ ਖੰਡਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੇ ਅਜਿਹਾ ਕੋਈ ਪੋਸਟਰ ਜਾਰੀ ਨਹੀਂ ਕੀਤਾ ਜਿਸ ‘ਚ ਲੋਕਾਂ ਨੂੰ ਕਿਹਾ ਗਿਆ ਹੋਵੇ ਕਿ ‘ਪੈਸੇ ਸਭ ਤੋਂ ਲੈ ਲਵੋ, ਵੋਟ ‘ਆਪ’ ਨੂੰ ਹੀ ਪਾਇਓ’। ਇਸ ਤਰਾਂ ਦੇ ਪੋਸਟਰ ਨਾਲ ‘ਆਪ’ ਦਾ ਕੋਈ ਸੰਬੰਧ ਨਹੀਂ। ਪਾਰਟੀ ਵੱਲੋਂ ਟਿਕਟਾਂ ਵੇਚਣ ਦਾ ਦੋਸ਼ਾਂ ਨੂੰ ਸਿਰੇ ਤੋਂ ਖਾਰਜ਼ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਜੇ ਕਿਸੇ ਕੋਲ਼ ਪੈਸੇ ਲੈ ਕੇ ਟਿਕਟਾਂ ਦੇਣ ਦਾ ਸਬੂਤ ਹੈ ਤਾਂ ਉਨਾਂ ਨੂੰ ਦਿੱਤਾ ਜਾਵੇ, ਕਿਉਂਕਿ ‘ਆਪ’ ਤਾਂ ਐਂਟੀ- ਕੁਰੱਪਸ਼ਨ ਮੁਹਿੰਮ ਵਿਚੋਂ ਨਿਕਲੀ ਹੋਈ ਪਾਰਟੀ ਹੈ। ਉਨਾਂ ਕਿਹਾ, ”ਪਾਰਟੀ ਏਜੰਡੇ ‘ਤੇ ਚਲਦੀ ਹੈ। ਨੇਤਾ ਬਦਲ ਸਕਦੇ ਹਨ, ਪਰ ਨੀਤੀਆਂ ਨਹੀਂ ਬਦਲਦੀਆਂ।”

ਭਗਵੰਤ ਮਾਨ ਨੇ ਨਵੇਂ ਬਣੇ ਸੰਯੁਕਤ ਸਮਾਜ ਮੋਰਚੇ ਦੀ ਕਾਇਮੀ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ‘ਆਪ’ ਵੱਲੋਂ ਕਿਸੇ ਨੂੰ ਵੀ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਨਹੀਂ ਕੀਤੀ ਗਈ ਸੀ। ਪਾਰਟੀ ਬਹੁਤ ਜਲਦੀ ਹੀ ਮੁੱਖ ਮੰਤਰੀ ਦਾ ਨਾਂਅ ਐਲਾਨ ਕੇ ਮੁਹਿੰਮ ਵਿੱਚ ਉਤਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...