ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਜਿੱਥੇ ਸੂਬੇ ‘ਚ ਪਾਰਟੀ ਦੇ ਕਲੇਸ਼ ਨੂੰ ਸੁਲਝਾਉਣ ਲਈ ਚੰਡੀਗੜ੍ਹ ਦਾ ਦੌਰਾ ਕਰ ਰਹੇ ਹਨ। ਉੱਥੇ ਹੀ, ਇਸ ਦੌਰੇ ਤੋਂ ਠੀਕ ਪਹਿਲਾਂ ਚਰਨਜੀਤ ਸਿੰਘ ਚੰਨੀ ਧੜੇ ਨੇ ਦੋ ਫੋਟੋਆਂ ਸਾਂਝੀਆਂ ਕੀਤੀਆਂ ਹਨ। ਚੰਨੀ ਧੜੇ ਨੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇੱਕ ‘ਚ ਬਰਿੰਦਰਮੀਤ ਸਿੰਘ ਪਾਹੜਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ, ਕਿੱਕੀ ਢਿੱਲੋਂ, ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਇੱਕ ਦੂਜੇ ‘ਤੇ ਮੋਢਿਆਂ ‘ਤੇ ਹੱਥ ਰੱਖ ਕੇ ਤਸਵੀਰ ਖਿਚਵਾਈ ਹੈ। ਇੱਕ ਹੋਰ ਤਸਵੀਰ ‘ਚ ਚੰਨੀ ਦੇ ਨਾਲ ਕਰੀਬ 20 ਕਾਂਗਰਸੀ ਆਗੂ ਨਜ਼ਰ ਆ ਰਹੇ ਹਨ, ਇਸ ‘ਚ ਪੰਜਾਬ ਕਾਂਗਰਸ ਦੇ ਕਈ ਮੌਜੂਦਾ ਵਿਧਾਇਕ ਵੀ ਸ਼ਾਮਲ ਹਨ।ਚੰਨੀ ਦੀਆਂ ਇਹ ਤਸਵੀਰਾਂ ਪੰਜਾਬ ਕਾਂਗਰਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਹਨ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰੀ-ਪੋਸਟ ਕੀਤੀ ਹੈ। ਸੁਖਜਿੰਦਰ ਸਿੰਘ ਰੰਧਾਵੇ ਨੇ ਵੱਖਰੇ ਤੌਰ ‘ਤੇ ਇਹ ਤਸਵੀਰ ਸਾਂਝੀ ਕੀਤੀ ਹੈ। ਸਾਰੀਆਂ ਹੀ ਪੋਸਟਾਂ ‘ਚ Unity is Strength ਦਾ ਨਾਅਰਾ ਲਿਖਿਆ ਹੋਇਆ ਹੈ। ਹਾਲਾਂਕਿ, ਚਰਨਜੀਤ ਸਿੰਘ ਚੰਨੀ ਜੋ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਮੋਰਚਾ ਖੋਲ੍ਹ ਚੁੱਕੇ ਹਨ, ਉਨ੍ਹਾਂ ਦੀਆਂ ਇਹ ਤਸਵੀਰਾਂ ਵੱਖਰਾ ਸੰਦੇਸ਼ ਦੇ ਰਹੀਆਂ ਹਨ। ਇਸ ਤੋਂ ਪਹਿਲਾਂ ਚੰਨੀ ਨੇ ਆਪਣੇ ਮੋਰਿੰਡਾ ਰਿਹਾਇਸ਼ ‘ਤੇ ਵੀ ਮੀਟਿੰਗ ਸੱਦੀ ਸੀ।
----------- Advertisement -----------
ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਸਾਂਝੀ ਕੀਤੀ ਤਸਵੀਰ; ਰੰਧਾਵਾ ਵੀ ਹੱਕ ‘ਚ ਨਿੱਤਰੇ!
Published on
----------- Advertisement -----------











