November 13, 2026, 5:23 pm
----------- Advertisement -----------
HomeNewsBreaking Newsਕੁਮਾਰ ਵਿਸ਼ਵਾਸ ਦੇ ਖੁਲਾਸੇ ਤੋਂ ਬਾਅਦ ਸਿਆਸੀ ਲੜਾਈ ਤੇਜ਼, CM ਚੰਨੀ ਨੇ...

ਕੁਮਾਰ ਵਿਸ਼ਵਾਸ ਦੇ ਖੁਲਾਸੇ ਤੋਂ ਬਾਅਦ ਸਿਆਸੀ ਲੜਾਈ ਤੇਜ਼, CM ਚੰਨੀ ਨੇ ਪੀਐਮ ਮੋਦੀ ਨੂੰ ਲਿਖੀ ਚਿੱਠੀ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ‘ਚ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਉੱਥੇ ਹੀ ਡਾਕਟਰ ਕੁਮਾਰ ਵਿਸ਼ਵਾਸ ਦੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੇ ਬਿਆਨ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਮਾਮਲੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਚੰਨੀ ਨੇ ਮੋਦੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਂ ਮਾਨਯੋਗ ਪ੍ਰਧਾਨ ਮੰਤਰੀ @narendramodi ਜੀ ਨੂੰ @DrKumarVishwas ਜੀ ਦੇ ਵੀਡੀਓ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਦੇ ਆਦੇਸ਼ ਦੇਣ ਦੀ ਬੇਨਤੀ ਕਰਦਾ ਹਾਂ। ਸਿਆਸਤ ਨੂੰ ਪਾਸੇ ਰੱਖ ਕੇ, ਪੰਜਾਬ ਦੇ ਲੋਕਾਂ ਨੇ ਵੱਖਵਾਦ ਨਾਲ ਲੜਨ ਦੀ ਭਾਰੀ ਕੀਮਤ ਚੁਕਾਈ ਹੈ। ਹਰ ਪੰਜਾਬੀ ਦੀ ਚਿੰਤਾ ਦੂਰ ਕਰਨ ਲਈ ਮਾਨਯੋਗ ਪ੍ਰਧਾਨ ਮੰਤਰੀ ਜੀ ਨੂੰ ਜ਼ਰੂਰਤ ਹੈ।

ਜ਼ਿਕਰਯੋਗ ਹੈ ਕਿ ਵਿਸ਼ਵਾਸ ਨੇ ਦੋਸ਼ ਲਾਇਆ ਸੀ ਕਿ ਕੇਜਰੀਵਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਵੱਖਵਾਦੀ ਤੱਤਾਂ ਦਾ ਸਮਰਥਨ ਲੈਣ ਲਈ ਤਿਆਰ ਸਨ। ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਨੇ ਇੱਕ ਵਿਵਾਦਪੂਰਨ ਪੱਤਰ ਜਾਰੀ ਕਰਕੇ ਮੀਡੀਆ ਹਾਊਸਾਂ, ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ “ਕੇਜਰੀਵਾਲ ਨੂੰ ਬਦਨਾਮ ਕਰਨ ਅਤੇ ਨਫ਼ਰਤ, ਬੇਈਮਾਨੀ, ਭਾਵਨਾਵਾਂ ਨੂੰ ਉਤਸ਼ਾਹਿਤ ਕਰਨ” ਲਈ ਗਲਤ ਤਰੀਕੇ ਨਾਲ ਬਣਾਏ ਇੰਟਰਵਿਊ ਪ੍ਰਕਾਸ਼ਿਤ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...