September 27, 2026, 12:07 pm
----------- Advertisement -----------
HomeNewsLatest Newsਪੜ੍ਹੋ ਕਿਵੇਂ ਦਾ ਰਿਹਾ CM ਚਰਨਜੀਤ ਸਿੰਘ ਚੰਨੀ ਦਾ ਸਿਆਸੀ ਸਫ਼ਰ

ਪੜ੍ਹੋ ਕਿਵੇਂ ਦਾ ਰਿਹਾ CM ਚਰਨਜੀਤ ਸਿੰਘ ਚੰਨੀ ਦਾ ਸਿਆਸੀ ਸਫ਼ਰ

Published on

----------- Advertisement -----------

ਚਰਨਜੀਤ ਚੰਨੀ ਦਾ ਸਿਆਸੀ ਕੱਦ ਪਿਛਲੇ ਦੋ ਦਹਾਕਿਆਂ ਤੋਂ ਲਗਾਤਾਰ ਉਤਾਂਹ ਵੱਲ ਨੂੰ ਜਾ ਰਿਹਾ ਹੈ। ਨਗਰ ਕੌਂਸਲ ਪ੍ਰਧਾਨ ਚੁਣੇ ਜਾਣ ਤੋਂ ਲੈ ਕੇ ਪੰਜਾਬ ਦੇ ਦਲਿਤ ਭਾਈਚਾਰੇ ਦੇ ਪਹਿਲੇ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੱਕ। ਉਹ ਤੀਜੀ ਵਾਰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। 16 ਮਾਰਚ 2017 ਨੂੰ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਸੀ। ਚੰਨੀ ਸੀਐੱਮ ਦੀ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਪਹਿਲਾਂ ਤਕਨੀਕੀ ਸਿੱਖਿਆ ਅਤੇ ਇੰਡਸਟ੍ਰੀਅਲ ਟਰੇਨਿੰਗ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਸਨ।

ਇੱਕ ਵਿਦਿਆਰਥੀ ਨੇਤਾ ਵਜੋਂ ਅਰੰਭ ਕਰਦਿਆਂ, ਚੰਨੀ ਦਾ ਰਾਜ ਪੱਧਰ ‘ਤੇ ਰਾਜਨੀਤਕ ਸਫਰ 2002 ਵਿੱਚ ਖਰੜ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਚੁਣੇ ਜਾਣ ਨਾਲ ਸ਼ੁਰੂ ਹੋਇਆ ਸੀ। ਚੰਨੀ ਨੇ ਪਹਿਲੀ ਵਾਰ 2007 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਤੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਜਿੱਤੇ। ਉਹ 2012 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਤੇ ਉਸੇ ਸੀਟ ਤੋਂ ਦੁਬਾਰਾ ਵਿਧਾਇਕ ਚੁਣੇ ਗਏ। ਉਹ ਤੀਜੀ ਵਾਰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ।

ਚੰਨੀ ਨੇ ਤਿੰਨ ਹੋਰ ਮੰਤਰੀਆਂ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਵਿਰੁੱਧ ਬਗਾਵਤ ਕਰ ਦਿੱਤੀ ਸੀ, ਜੋ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਂਪ ਦੇ ਪੱਖ ਵਿੱਚ ਸੀ। ਦਿਲਚਸਪ ਗੱਲ ਇਹ ਹੈ ਕਿ 2007 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਚਮਕੌਰ ਸਾਹਿਬ ਸੀਟ ਲਈ ਕਾਂਗਰਸੀ ਉਮੀਦਵਾਰ ਵਿਰੁੱਧ ਬਗਾਵਤ ਕਰਨ ਦੇ ਤਿੰਨ ਸਾਲ ਬਾਅਦ ਦਸੰਬਰ 2010 ਵਿੱਚ ਚੰਨੀ ਨੂੰ ਪਾਰਟੀ ਵਿੱਚ ਵਾਪਸ ਲਿਆਉਣ ਵਾਲੇ ਕੈਪਟਨ ਅਮਰਿੰਦਰ ਹੀ ਸਨ।

ਚਰਨਜੀਤ ਚੰਨੀ ਦਾ ਪਰਿਵਾਰਿਕ ਜੀਵਨਲ: ਚਰਨਜੀਤ ਸਿੰਘ ਚੰਨੀ, ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਜਨਮ 1 ਮਾਰਚ 1963 ਨੂੰ ਹੋਇਆ ਸੀ। ਚਰਨਜੀਤ ਚੰਨੀ ਮੁਹਾਲੀ ਖਰੜ ਦੇ ਵਸਨੀਕ ਹਨ, ਉਹ ਪੋਸਟ ਗ੍ਰੈਜੂਏਟ ਹਨ। ਉਨ੍ਹਾਂ ਦੇ ਪਿਤਾ ਦਾ ਨਾਮ ਹਰਸ਼ਾ ਸਿੰਘ ਅਤੇ ਮਾਤਾ ਦਾ ਨਾਮ ਸਵਰਗੀ ਅਜਮੇਰ ਕੌਰ ਹੈ। ਚਰਨਜੀਤ ਚੰਨੀ ਹੈਂਡਬਾਲ ਦੇ ਖਿਡਾਰੀ ਰਹੇ ਹਨ ਅਤੇ ਉਹ ਹੈਂਡਬਾਲ ਵਿੱਚ ਤਿੰਨ ਵਾਰ ਯੂਨੀਵਰਸਿਟੀ ਗੋਲਡ ਮੈਡਲ ਜੇਤੂ ਰਹੇ ਹਨ। ਉਹ ਸਕੂਲ ਸਮੇਂ ਤੋਂ ਹੀ ਐਨਸੀਸੀ ਅਤੇ ਐਨਐਸਐਸ ਵਰਗੇ ਸਮਾਜਿਕ ਪ੍ਰੋਗਰਾਮਾਂ ਵਿੱਚ ਭਾਗ ਲੈਂਦੇ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...