ਕਾਂਗੜਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿਚ ਸਥਿਤ ਮਾਤਾ ਬਗਲਾਮੁਖੀ ਮੰਦਿਰ ਪਹੁੰਚੇ। ਇੱਥੇ ਉਹ ਆਪਣੇ ਪਰਿਵਾਰ ਨਾਲ ਪਹੁੰਚੇ ਤੇ ਇੱਥੇ ਉਨ੍ਹਾਂ ਨੇ ਹਵਨ ਵੀ ਕਰਵਾਇਆ। ਚੰਨੀ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਨੇ ਹਵਨ ਕੀਤਾ। ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਪੰਜਾਬ ਵਿਚ ਪਹਿਲੀ ਵਾਰ ਪਾਰਟੀ ਦੀ ਜਿੱਤ ਲਈ ਇਕ ਹਫ਼ਤਾ ਪਹਿਲਾਂ ਹਵਨ ਯੱਗ ਕਰ ਕੇ ਗਏ ਹਨ।
ਸਾਬਕਾ ਕੇਂਦਰੀ ਮੰਤਰੀ ਤੇ ਫਗਵਾਡ਼ਾ ਵਿਧਾਨ ਸਭਾ ਤੋਂ ਭਾਜਪਾ ਦੇ ਉਮੀਦਵਾਰ ਵਿਜੈ ਸਾਂਪਲਾ ਵੀ ਆ ਚੁੱਕੇ ਹਨ। ਜ਼ਿਕਰਯੋਗ ਹੈ ਕਿ ਮਾਤਾ ਬਗਲਾਮੁਖੀ ਨੂੰ ਦੁਸ਼ਮਣ ਦਾ ਨਾਸ਼ ਕਰਨ ਵਾਲੀ ਦੇਵੀ ਅਤੇ ਬ੍ਰਹਮ ਸ਼ਾਸਤਰ ਵਿੱਦਿਆ ਮੰਨਿਆ ਜਾਂਦਾ ਹੈ। ਹਾਲਤ ਇਹ ਹੈ ਕਿ ਆਪਣੇ ਵਿਰੋਧੀਆਂ ਨੂੰ ਮਾਤ ਦੇਣ ਲਈ ਨੇਤਾ ਲਗਾਤਾਰ ਆ ਰਹੇ ਹਨ।












