August 8, 2026, 7:22 pm
----------- Advertisement -----------
HomeNewsBreaking News  'ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?' ਅੰਮ੍ਰਿਤਸਰ 'ਚ ਵਿਵਾਦਤ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

Published on

----------- Advertisement -----------

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ ਸਵੇਰੇ ਸੈਰ ਕਰਨ ਲਈ ਆਉਂਦੇ ਹਨ, ਉੱਥੇ ਹੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਪੋਸਟਰ ਲਗਾਏ ਗਏ ਹਨ। ਇਹ ਪੋਸਟਰ ਅੰਮ੍ਰਿਤਸਰ ਦੇ ਕੁਝ ਕਾਂਗਰਸੀ ਆਗੂਆਂ ਵੱਲੋਂ ਲਗਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ, ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕ ਦੱਸੇ ਜਾ ਰਹੇ ਹਨ। ਇਨ੍ਹਾਂ ਪੋਸਟਰਾਂ ‘ਚ ਸਾਫ਼ ਲਿਖਿਆ ਗਿਆ ਹੈ- ” ਰਾਹੁਲ ਗਾਂਧੀ ਨੂੰ ਇੱਕੋ ਪੁਕਾਰ, ਚੰਨੀ ਨੂੰ ਕਰੋ ਕਾਂਗਰਸ ‘ਚੋਂ ਬਾਹਰ”। ਇੱਕ ਹੋਰ ਪੋਸਟਰ ‘ਚ ਲਿਖਿਆ ਗਿਆ ਹੈ- “ਸਾਹਮਣੇ ਆਓ ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ”। ਇਨ੍ਹਾਂ ਪੋਸਟਰਾਂ ਤੋਂ ਸਾਫ਼ ਜ਼ਾਹਿਰ ਹੋ ਰਿਹਾ ਹੈ ਕਿ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ।

ਫਿਰੋਜ਼ਪੁਰ ‘ਚ ਵੀ ਚੰਨੀ ਦਾ ਪੋਸਟਰਾਂ ਨਾਲ ਵਿਰੋਧ

ਬੀਤੀ ਦਿਨ ਫਿਰੋਜ਼ਪੁਰ ‘ਚ ਵੀ ਪੋਸਟਰ ਵਾਰ ਦੇਖਣ ਨੂੰ ਮਿਲਿਆ। ਸ਼ਹਿਰ ‘ਚ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਉਂਦੇ ਵਿਵਾਦਿਤ ਪੋਸਟਰ ਲਗਾਏ ਗਏ ਸਨ। ਪੋਸਟਰ ‘ਚ ਚੰਨੀ ਦੀ ਤਸਵੀਰ ਨੂੰ RSS ਲਿਖੀ ਟੀ-ਸ਼ਰਟ ‘ਚ ਦਰਸਾਇਆ ਗਿਆ ਸੀ, ਜਦਕਿ ਉੱਪਰ ਵੱਡੇ ਅੱਖਰਾਂ ਵਿੱਚ ਲਿਖਿਆ ਸੀ- “ਚੰਨੀ ਭਜਾਓ, ਕਾਂਗਰਸ ਬਚਾਓ”। ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਇਹ ਪੋਸਟਰ ਲੱਗੇ ਨਜ਼ਰ ਆਏ।

ਕਾਂਗਰਸ ਦਾ “ਪੋਸਟਰ ਵਾਰ”

ਸੋਮਵਾਰ ਨੂੰ ਮੁਕਤਸਰ ਤੇ ਫਿਰੋਜ਼ਪੁਰ ਦੀਆਂ ਸੜਕਾਂ ‘ਤੇ “ਕਾਂਗਰਸ ਦਾ ਪੋਸਟਰ ਵਾਰ” ਦੇਖਣ ਨੂੰ ਮਿਲਿਆ ਸੀ। ਮੁਕਤਸਰ ‘ਚ ਲੱਗੇ ਪੋਸਟਰਾਂ ‘ਚ ਭੂਪੇਸ਼ ਬਘੇਲ ਨੂੰ ਬ੍ਰਿਟਿਸ਼ ਰਾਜ ਦੇ ਅਧਿਕਾਰੀ ਦੀ ਵਰਦੀ ਵਿੱਚ ਦਰਸਾਇਆ ਗਿਆ ਸੀ ਤੇ ਹੇਠਾਂ “Go Back Baghel” ਲਿਖਿਆ ਗਿਆ ਸੀ। ਇਹ ਪੋਸਟਰ ਆਜ਼ਾਦੀ ਤੋਂ ਪਹਿਲਾਂ ਦੇ “Simon Go Back” ਅੰਦੋਲਨ ਦੀ ਤਰਜ਼ ‘ਤੇ ਤਿਆਰ ਕੀਤੇ ਗਏ ਸਨ।

ਇਸ ਦੇ ਨਾਲ ਹੀ ਚੰਨੀ ਦੇ ਸਮਰਥਨ ‘ਚ ਵੀ ਕਈ ਪੋਸਟਰ ਲਗਾਏ ਗਏ ਸਨ। ਇੱਕ ਪੋਸਟਰ ‘ਤੇ “ਰਾਜਾ-ਬਘੇਲ ਹਟਾਓ, ਕਾਂਗਰਸ ਬਚਾਓ” ਦਾ ਨਾਅਰਾ ਲਿਖਿਆ ਹੋਇਆ ਸੀ, ਜਦਕਿ ਦੂਜੇ ਪੋਸਟਰ ਵਿੱਚ “ਰਾਹੁਲ ਗਾਂਧੀ ਜੀ ਸੁਣੋ ਪੰਜਾਬੀਆਂ ਦੀ ਪੁਕਾਰ, ਲਿਆਓ ਚੰਨੀ ਬਣਾਈਏ ਕਾਂਗਰਸ ਦੀ ਸਰਕਾਰ” ਲਿਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...