August 22, 2026, 8:09 pm
----------- Advertisement -----------
HomeNewsBreaking News‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

Published on

----------- Advertisement -----------

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਚੰਨੀ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ ਤੇ ਉਸ ਦਾ ਨਾਂ ਲੈਣਾ ਹੀ ਆਪਣੇ ਆਪ ਵਿਚ ਵੱਡਾ ਪਾਪ ਹੈ। ਅਜਿਹਾ ਬੰਦਾ ਕਦੇ ਵੀ ਸਾਡਾ ਰੋਲ ਮਾਡਲ ਨਹੀਂ ਹੋ ਸਕਦਾ। ਅਜਿਹੇ ਬੰਦੇ ਨੂੰ ਰੋਲ ਮਾਡਲ ਕਹਿਣ ਵਾਲੇ ਆਪਣੀ ਜ਼ੁਬਾਨ ਤੇ ਆਪਣੇ ਆਪ ਨੂੰ ਸੰਭਾਲਣ। 

ਚੰਨੀ ਨੇ ਦੋਸ਼ ਲਗਾਇਆ ਕਿ ਸੱਜਣ ਕੁਮਾਰ ਨੇ ਸਾਜਿਸ਼ ਤਹਿਤ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਤੇ ਹਜ਼ਾਰਾਂ ਬੇਕਸੂਰ ਲੋਕਾਂ ਦੀ ਹੱਤਿਆ ਕਰਵਾਈ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ। ਚੰਨੀ ਨੇ ਕਿਹਾ ਕਿ ਅਜਿਹੇ ਗੰਭੀਰ ਅਪਰਾਧਾਂ ਦੇ ਦੋਸ਼ੀਆਂ ਨੂੰ ਅਦਾਲਤ ਦੀ ਪ੍ਰਕਿਰਿਆ ਬਾਅਦ ਸਖਤ ਸਜ਼ਾ ਮਿਲਣੀ ਚਾਹੀਦੀ ਹੈ।

ਚੰਨੀ ਨੇ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਸ ਨੂੰ 2 ਵਾਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਤੇ ਬਾਅਦ ਵਿਚ ਜੇਲ੍ਹ ਵਿਚ ਹੀ ਉਸ ਦੀ ਮੌਤ ਹੋ ਗਈ। ਹਰਿਆਣਾ ਦੇ ਕਾਂਗਰਸ ਸਾਂਸਦ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸੇ ਜਾਣ ‘ਤੇ ਸਖਤ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਰਦ ਦਿੱਤਾ, ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਰੋਲ ਮਾਡਲ ਨਹੀਂ ਦੱਸਿਆ ਜਾ ਸਕਦਾ।

ਚੰਨੀ ਨੇ ਅਜਿਹੇ ਬਿਆਨ ਦੇਣ ਵਾਲਿਆਂ ਨੂੰ ਆਪਣੀ ਭਾਸ਼ਾ ‘ਤੇ ਕੰਟਰੋਲ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ 1984 ਦੀਆਂ ਘਟਨਾਵਾਂ ਦੇ ਪੀੜਤਾਂ ਦੇ ਜ਼ਖਮੀ ਅੱਜ ਵੀ ਤਾਜ਼ਾ ਹਨ ਤੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉੁਨ੍ਹਾਂ ਨੇ ਸੱਜਣ ਕੁਮਾਰ ਨੂੰ ਸਿੱਖ ਭਾਈਚਾਰੇ ਦਾ ਕਤਲ ਦੱਸਦੇ ਹੋਏ ਕਿਹਾ ਕਿ ਅਜਿਹੇ ਵਿਚਾਰ ਸਮਾਜ ਤੇ ਦੇਸ਼ ਲਈ ਨੁਕਸਾਨਦਾਇਕ ਸਾਬਤ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, 13 ਅਗਸਤ ਨੂੰ ਕੇਂਦਰ ਵੱਲੋਂ 3 ਦਿਨ ਦੀ ਪੈਰੋਲ ਹੋਈ ਆਫ਼ਰ

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਜਿਥੇ ਸਿੱਖ ਜਥੇਬੰਦੀਆਂ ਵੱਲੋਂ...