April 19, 2026, 8:20 pm
----------- Advertisement -----------

Published on

----------- Advertisement -----------

ਪੱਤਰਕਾਰ ਛਤਰਪਤੀ ਕਤਲ ਕਾਂਡ ’ਚ ਰਾਮ ਰਹੀਮ ਹਾਈਕੋਰਟ ਵੱਲੋਂ ਬਰੀ

ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕਾਂਡ ਵਿੱਚ ਅੱਜ ਇੱਕ ਨਵਾਂ ਮੋੜ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਰਾਮ ਰਹੀਮ ਵਿਰੁੱਧ ਸਾਜ਼ਿਸ਼ਕਰਤਾ ਹੋਣ ਦੇ ਪੁਖ਼ਤਾ ਸਬੂਤ ਨਹੀਂ ਮਿਲੇ ਹਨ।

ਸਾਲ 2002 ਵਿੱਚ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਆਪਣੇ ਅਖ਼ਬਾਰ ਵਿੱਚ ਡੇਰੇ ਨਾਲ ਜੁੜੇ ਗੰਭੀਰ ਦੋਸ਼ਾਂ ਬਾਰੇ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਸਨ।

17 ਜਨਵਰੀ 2019 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ (CBI) ਅਦਾਲਤ ਨੇ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਸੀ।

ਦੋਸ਼ੀਆਂ ਨੇ ਇਸ ਸਜ਼ਾ ਖ਼ਿਲਾਫ਼ ਹਾਈਕੋਰਟ ਵਿੱਚ ਅਪੀਲ ਕੀਤੀ ਸੀ। ਹਾਈਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਅੱਜ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਪਰ ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕ੍ਰਿਸ਼ਨ ਲਾਲ ਦੀ ਸਜ਼ਾ ਬਰਕਰਾਰ ਰੱਖੀ।

ਭਾਵੇਂ ਰਾਮ ਰਹੀਮ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ, ਪਰ ਉਹ ਅਜੇ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ। ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਉਸ ਨੂੰ ਮਿਲੀ 10 ਸਾਲ ਦੀ ਸਜ਼ਾ ਅਜੇ ਵੀ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...