ਪੰਜਾਬ ਸਰਕਾਰ ਨੇ ਸੂਬੇ ਦੇ ਆਉਣ ਵਾਲੇ ਵਿੱਤੀ ਸਾਲ ਲਈ ਬਜਟ ਪੇਸ਼ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 6 ਮਾਰਚ 2026 ਤੋਂ ਸ਼ੁਰੂ ਹੋ ਕੇ 16 ਮਾਰਚ 2026 ਤੱਕ ਚੱਲੇਗਾ।
| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ 23 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਬਜਟ ਸੈਸ਼ਨ ਦੀਆਂ ਤਾਰੀਕਾਂ ਤੇ ਮੋਹਰ ਲਗਾਈ ਦਿੱਤੀ ਗਈ ਹੈ। |
| ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦਾ ਬਜਟ ਸੈਸ਼ਨ 6 ਮਾਰਚ ਤੋਂ 16 ਮਾਰਚ ਤੱਕ ਚੱਲੇਗਾ। ਜੇਕਰ ਸੈਸ਼ਨ ਦੀ ਮਿਆਦ ਵਧਾਉਣ ਦੀ ਲੋੜ ਹੈ, ਤਾਂ ਇਸਨੂੰ ਵਧਾਇਆ ਜਾਵੇਗਾ। ਬਜਟ ਦਾ ਹਰ ਪਹਿਲੂ ਤੋਂ ਲੇਖਾ-ਜੋਖਾ ਕੀਤਾ ਗਿਆ ਹੈ। ਬਜਟ ਲੋਕ-ਪੱਖੀ ਹੋਵੇਗਾ। ਬਜਟ ਪੇਸ਼ ਕਰਨ ਦੀ ਮਿਤੀ 8 ਮਾਰਚ, ਐਤਵਾਰ ਨੂੰ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਜਟ ਐਤਵਾਰ ਨੂੰ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਜਾਵੇਗਾ। ਪੰਜਾਬ ਦਾ ਬਜਟ ਲੋਕ ਪੱਖੀ ਹੋਵੇਗਾ। |
| ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਹਾ ‘ਮੇਰੀ ਰਸੋਈ’ ਸਕੀਮ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹੁਣ ਕਣਕ ਦੇ ਨਾਲ-ਨਾਲ ਫੂਡ ਕਿੱਟ ਵੀ ਮੁਹੱਈਆ ਕਰਵਾਈ ਜਾਵੇਗੀ। ਇਹ ਫੂਡ ਕਿੱਟ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਮਿਲੇਗੀ, ਜਿਸ ਵਿੱਚ 3 ਮਹੀਨਿਆਂ ਦਾ ਸਾਮਾਨ ਹੋਵੇਗਾ। |












