November 17, 2026, 7:25 pm
----------- Advertisement -----------
HomeNewsBreaking Newsਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

Published on

----------- Advertisement -----------

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ ਦੇ ਘਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। 13 ਸਾਲਾਂ ਬਾਅਦ ਇੰਸਟਾਗ੍ਰਾਮ ‘ਤੇ ਕਰੀਬ ਸੱਤ-ਅੱਠ ਮਹੀਨੇ ਪਹਿਲਾਂ ਦੁਬਾਰਾ ਸੰਪਰਕ ਵਿਚ ਆਈ ਮਹਿਲਾ ਮਿਲਣ ਦੇ ਬਹਾਨੇ ਆਪਣੀ ਸਹੇਲੀ ਦੇ ਘਰ ਪਹੁੰਚੀ ਤੇ ਮੌਕਾ ਦੇਖ ਕੇ ਕਰੀਬ 10 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਈ। ਘਰ ਵਿਚ ਲੱਗੇ CCTV ਕੈਮਰਿਆਂ ਦੀ ਜਾਂਚ ਕੀਤੀ ਤਾਂ ਚੋਰੀ ਦਾ ਰਾਜ਼ ਖੁੱਲ੍ਹ ਗਿਆ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਦੋਸ਼ੀ ਔਰਤ ਨੂੰ ਗ੍ਰਿਫਾਤਰ ਕਰ ਲਿਆ ਹੈ। ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰ ਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਹਠੂਰ ਥਾਣੇ ਦੇ ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜੱਟਪੁਰਾ ਪਿੰਡ ਦੇ ਰਹਿਣ ਵਾਲੇ ਮਨਿੰਦਰਪਾਲ ਸਿੰਘ ਨੇ ਪੁਲਿਸ ਨੂੰ ਰਿਪੋਰਟ ਦਿੱਤੀ ਕਿ ਉਸ ਦੀ ਪਤਨੀ ਮਨਪ੍ਰੀਤ ਕੌਰ ਦੀ ਬਚਪਨ ਦੀ ਸਹੇਲੀ ਪੂਜਾ ਰਾਣੀ 6 ਨਵੰਬਰ ਨੂੰ ਉਨ੍ਹਾਂ ਦੇ ਘਰ ਆਈ ਸੀ ਅਤੇ ਉਸੇ ਦਿਨ ਹੀ ਚਲੀ ਗਈ। 10 ਨਵੰਬਰ ਨੂੰ, ਜਦੋਂ ਮਨਪ੍ਰੀਤ ਕੌਰ ਆਪਣੇ ਪੇਕੇ ਘਰ ਜਾਣ ਤੋਂ ਪਹਿਲਾਂ ਆਪਣੇ ਸੋਨੇ ਦੇ ਗਹਿਣੇ ਅਲਮਾਰੀ ਵਿੱਚ ਰੱਖ ਰਹੀ ਸੀ, ਤਾਂ ਉਸ ਨੂੰ ਇੱਕ ਸੋਨੇ ਦਾ ਹਾਰ, ਤਿੰਨ ਅੰਗੂਠੀਆਂ ਅਤੇ ਕੰਨਾਂ ਦੀਆਂ ਵਾਲੀਆਂ ਗਾਇਬ ਮਿਲੀਆਂ।ਗਹਿਣਿਆਂ ਦਾ ਕੁੱਲ ਭਾਰ ਲਗਭਗ 10 ਤੋਲੇ ਸੀ। ਫਿਰ ਪਰਿਵਾਰ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਅਤੇ ਪਤਨੀ ਦੀ ਸਹੇਲੀ ਨੂੰ ਚੋਰੀ ਕਰਦੇ ਦੇਖਿਆ। ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ।

ਦੂਜੇ ਪਾਸੇ ਪੁਲਿਸ ਹਿਰਾਸਤ ਵਿੱਚ ਕੈਮਰੇ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਦੇ ਹੋਏ ਦੋਸ਼ੀ ਪੂਜਾ ਰਾਣੀ ਨੇ ਰੌਂਦੇ ਕਿਹਾ ਕਿ ਅਸੀਂ ਬਚਪਨ ਦੀਆਂ ਸਹੇਲੀਆਂ ਸੀ। ਮਨਪ੍ਰੀਤ ਹੀ ਸੀ ਜਿਸਨੇ ਮੈਨੂੰ ਮੈਸੇਜ ਭੇਜਿਆ ਅਤੇ ਆਪਣੇ ਘਰ ਬੁਲਾਇਆ। ਮੇਰੀ ਕੋਈ ਗਲਤੀ ਨਹੀਂ ਹੈ। ਉਸਨੇ ਮੈਨੂੰ ਅਜਿਹਾ ਕਰਨ ਲਈ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...