June 15, 2026, 5:57 pm
----------- Advertisement -----------
HomeNewsBreaking Newsਹਨੁਮਾਨਗੜ੍ਹ ਦੇ ਗੁਰਦੁਆਰੇ ’ਚ ਹਿੰਸਕ ਝੜਪ, 15 ਥਾਣਿਆਂ ਦੀ ਪੁਲਿਸ ਤਾਇਨਾਤ

ਹਨੁਮਾਨਗੜ੍ਹ ਦੇ ਗੁਰਦੁਆਰੇ ’ਚ ਹਿੰਸਕ ਝੜਪ, 15 ਥਾਣਿਆਂ ਦੀ ਪੁਲਿਸ ਤਾਇਨਾਤ

Published on

----------- Advertisement -----------

ਹਨੁਮਾਨਗੜ੍ਹ ਦੇ ਗੋਲੂਵਾਲਾ ਕਸਬੇ ਦੇ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿੱਚ ਪ੍ਰਬੰਧਕ ਕਮੇਟੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਸ਼ੁੱਕਰਵਾਰ ਨੂੰ ਹਿੰਸਕ ਰੂਪ ਧਾਰ ਗਿਆ। ਸਵੇਰੇ ਕਰੀਬ 3 ਵਜੇ ਇੱਕ ਪੱਖ ਦੇ 80 ਤੋਂ ਵੱਧ ਲੋਕ ਗੁਰਦੁਆਰੇ ਵਿੱਚ ਜ਼ਬਰਦਸਤੀ ਵੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਲੱਗੇ। ਇਸ ਦੌਰਾਨ ਉੱਥੇ ਮੌਜੂਦ ਦੂਜੇ ਪੱਖ ਨਾਲ ਵਿਵਾਦ ਹੋ ਗਈ ਅਤੇ ਝੜਪ ਸ਼ੁਰੂ ਹੋ ਗਈ।

ਇਸ ਹਿੰਸਕ ਘਟਨਾ ਵਿੱਚ ਬੱਚਿਆਂ ਸਮੇਤ ਕਰੀਬ 8 ਲੋਕ ਜ਼ਖ਼ਮੀ ਹੋਏ। ਕਈ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਸ਼੍ਰੀਗੰਗਾਨਗਰ ਜ਼ਿਲ੍ਹਾ ਹਸਪਤਾਲ ਰੈਫ਼ਰ ਕੀਤਾ ਗਿਆ।

ਸੂਚਨਾ ਮਿਲਣ ’ਤੇ ਗੋਲੂਵਾਲਾ ਥਾਣੇ ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ। ਹਾਲਾਤ ਵਿਗੜਦੇ ਵੇਖ ਪ੍ਰਸ਼ਾਸਨ ਨੇ 15 ਥਾਣਿਆਂ ਦੀ ਪੁਲਿਸ ਅਤੇ RAC ਦੇ ਜਵਾਨਾਂ ਨੂੰ ਤਾਇਨਾਤ ਕੀਤਾ। ਪੁਲਿਸ ਲਾਈਨ ਤੋਂ ਵਾਧੂ ਜਾਬਤਾ ਵੀ ਮੰਗਵਾਇਆ ਗਿਆ।

ਸੁਰੱਖਿਆ ਦੇ ਮੱਦੇਨਜ਼ਰ ਕਸਬੇ ਦੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ। ਪ੍ਰਸ਼ਾਸਨ ਨੇ ਗੋਲੂਵਾਲਾ ਵਿੱਚ ਧਾਰਾ 163 ਲਾਗੂ ਕਰ ਦਿੱਤੀ ਹੈ, ਜਿਸ ਨਾਲ ਚਾਰ ਜਾਂ ਵੱਧ ਲੋਕਾਂ ਦੇ ਇਕੱਠ ਹੋਣ ’ਤੇ ਰੋਕ ਰਹੇਗੀ।

ਫਿਲਹਾਲ ਇਲਾਕੇ ਵਿੱਚ ਪੁਲਿਸ ਦੀ ਨਿਗਰਾਨੀ ਹੇਠ ਹਾਲਾਤ ਕਾਬੂ ’ਚ ਹਨ, ਪਰ ਤਣਾਅ ਬਰਕਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...