July 23, 2026, 1:34 pm
----------- Advertisement -----------
HomeNewsBreaking Newsਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

Published on

----------- Advertisement -----------

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਕੈਦੀਆਂ ਨੇ ਜਿਨ੍ਹਾਂ ‘ਤੇ ਹਮਲਾ ਕੀਤਾ ਸੀ ਉਹ ਦੋਵੇਂ ਸਕੇ ਭਰਾ ਸਨ ਅਤੇ ਉਹ NDPS ਕੇਸ ‘ਚ ਜੇਲ੍ਹ ‘ਚ ਬੰਦ ਸਨ. ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦੋਵਾਂ ਭਾਈਆਂ ਦੀ ਪਛਾਣ ਅਜੈ ਅਤੇ ਵਿਜੇ ਵੱਜੋਂ ਹੋਈ ਹੈ।

ਜਿਨ੍ਹਾਂ ਕੈਦੀਆਂ ਨੇ ਉਨ੍ਹਾਂ ‘ਤੇ ਹਮਲਾ ਕੀਤਾ ਹੈ ਉਹ ਅੰਮ੍ਰਿਤਸਰ ਦੇ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਹਮਲੇ ਵਿੱਚ ਅਜੈ ਦੀ ਮੌਤ ਹੋ ਗਈ ਹੈ, ਜਦਕਿ ਵਿਜੇ ਦਾ ਹੱਥ ਟੁੱਟ ਗਿਆ। ਜ਼ਖ਼ਮੀ ਵਿਜੇ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਅਜੈ ਦਾ ਪੋਸਟਮਾਰਟਮ ਅੱਜ ਪਟਿਆਲਾ ਵਿੱਚ ਕੀਤਾ ਜਾ ਰਿਹਾ ਹੈ ਮੁੱਢਲੀ ਜਾਣਕਾਰੀ ਮੁਤਾਬਕ ਅਜੈ ਅਤੇ ਵਿਜੇ ਦੀ ਅੰਮ੍ਰਿਤਸਰ ਨਾਲ ਸਬੰਧਤ ਕੁਝ ਕੈਦੀਆਂ ਨਾਲ ਝੜਪ ਹੋਈ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਹਮਲਾ ਪੁਰਾਣੀ ਦੁਸ਼ਮਣੀ ਦੇ ਕਾਰਨ ਹੋਇਆ ਹੋ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਸੱਤ ਮੁਲਜ਼ਮਾਂ ਖਿਲਾਫ ਪਹਿਲਾਂ ਝਗੜੇ ਦਾ ਮਾਮਲਾ ਦਰਜ ਕੀਤਾ ਗਿਆ ਸੀ, ਪਰ ਅਜੈ ਦੀ ਮੌਤ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਕਤਲ ਦੀ ਧਾਰਾ ਵੀ ਸ਼ਾਮਲ ਕੀਤੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...