ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਹ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਗਤ ਸਿੰਘ ਨੂੰ ਆਪਣਾ ਰੋਲ ਮਾਡਲ ਮੰਨਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੀ ਬਰਸੀ ਮੌਕੇ ਹੁਸੈਨੀਵਾਲਾ ਮੈਮੋਰੀਅਲ ਅਤੇ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਸਾਡਾ ਇਹ ਛੋਟਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਐਲਾਨ ਕੀਤੇ ਜਾਣਗੇ।
----------- Advertisement -----------
CM ਮਾਨ ਦਾ ਦਾਅਵਾ: ਭਗਤ ਸਿੰਘ ਦੇ ਸੁਪਨੇ ਨੂੰ ਪੂਰਾ ਕਰਨ ਲਈ ਦਿਨ ਰਾਤ ਇੱਕ ਕਰਾਂਗੇ
Published on
----------- Advertisement -----------












