September 2, 2026, 12:17 pm
----------- Advertisement -----------
HomeNewsLatest Newsਚੰਨੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ...

ਚੰਨੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜ਼ਮੀਨ ਦੇਣ ਦਾ ਐਲਾਨ

Published on

----------- Advertisement -----------
  • ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਿਆ

ਲੁਧਿਆਣਾ, 16 ਦਸੰਬਰ 2021 – ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ ਆਧੁਨਿਕ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ ‘ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।

ਇੱਥੋਂ ਦੇ ਪਵਿੱਤਰ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਅਤੇ ਸੂਬੇ ਦੀ ਹੋਰ ਤਨਦੇਹੀ ਅਤੇ ਦ੍ਰਿੜਤਾ ਨਾਲ ਸੇਵਾ ਕਰਨ ਲਈ ਮਾਂ ਦੁਰਗਾ ਤੋਂ ਆਸ਼ੀਰਵਾਦ ਲੈਣ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਦੁਰਗਾ ਮਾਤਾ ਮੰਦਿਰ ਦੇ ਪ੍ਰਬੰਧਕ, ਮੰਦਿਰ ਦੀ ਥਾਂ ਤੇ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਮਾਜ ਦੀ ਅਸਲ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੇਵਾ ਕਾਰਜ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਿਸ ਲਈ ਸੂਬਾ ਸਰਕਾਰ ਵੱਲੋਂ ਮੰਦਰ ਦੀ ਮੌਜੂਦਾ ਥਾਂ ਦੇ ਬਰਾਬਰ 11 ਕਨਾਲ ਥਾਂ ਹਸਪਤਾਲ ਵਾਸਤੇ ਅਲਾਟ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਮੰਦਿਰ ਦੇ ਆਸ-ਪਾਸ ਦੇ ਪੁਲਿਸ ਸਟੇਸ਼ਨ ਨੂੰ ਨਵੀਂ ਜਗ੍ਹਾਤੇ ਤਬਦੀਲ ਕਰਕੇ ਇਹ ਥਾਂ ਮੰਦਰ ਨੂੰ ਅਲਾਟ ਕਰਨ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਦੁਪਹਿਰ ਸਮੇਂ ਮੰਦਰ ਕੰਪਲੈਕਸ ਵਿਖੇ ਅਰਦਾਸ ਕਰਨ ਪੁੱਜੇ ਅਤੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਬਲ ਬਖਸ਼ਣ ਵਾਸਤੇ ਪ੍ਰਮਾਤਮਾ ਤੋਂ ਬਖ਼ਸ਼ਿਸ਼ਾਂ ਮੰਗੀਆਂ। ਮੁੱਖ ਮੰਤਰੀ ਚੰਨੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ,ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਸਨੂੰ ਹਮੇਸ਼ਾ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜਿ਼ੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਬੜਾ ਸੁਭਾਗਾ ਹੈ, ਜਿੱਥੋਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਨਾ ਅਤੇ ਸੇਧ ਦੇਣ ਮਿਲਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ‘ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਸ਼ੋਤਮ ਮਿੱਤਲ, ਸ੍ਰੀ ਸੰਜੇ ਮਹਿੰਦਰੂ ਅਤੇ ਸ੍ਰੀ ਸੰਜੇ ਗੋਇਲ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ...