ਚੰਡੀਗੜ੍ਹ: CM ਭਗਵੰਤ ਮਾਨ ਦੀ ਸਰਕਾਰ ਅੱਜ ਤੋਂ ਭ੍ਰਿਸ਼ਟਾਚਾਰ ਖਿਲਾਫ ਜੰਗ ਸ਼ੁਰੂ ਕਰੇਗੀ। ਮਾਨ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕਰਨਗੇ। ਜਿਸ ‘ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ਇਹ ਵਟਸਐਪ ਨੰਬਰ ਸੀਐਮ ਭਗਵੰਤ ਮਾਨ ਦਾ ਹੋਵੇਗਾ। ਜਿਸ ‘ਤੇ ਉਹ ਖੁਦ ਸ਼ਿਕਾਇਤਾਂ ‘ਤੇ ਕਾਰਵਾਈ ਦੀ ਨਿਗਰਾਨੀ ਕਰਨਗੇ। ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਬਰਸੀ ਮੌਕੇ ਖਟਕੜ ਕਲਾਂ ਅਤੇ ਹੁਸੈਨੀਵਾਲਾ ਸਮਾਰਕ ਵਿਖੇ ਰਾਜ ਪੱਧਰੀ ਪ੍ਰੋਗਰਾਮ ਕੀਤੇ ਜਾਣਗੇ।
ਸਵੇਰੇ 10 ਵਜੇ ਹੁਸੈਨੀਵਾਲਾ ਅਤੇ 11.30 ਵਜੇ ਖਟਕੜ ਕਲਾਂ ਵਿੱਚ ਪ੍ਰੋਗਰਾਮ ਹੈ। ਦੋਵਾਂ ਥਾਵਾਂ ‘ਤੇ ਸਮਾਗਮ ‘ਚ ਸੀ.ਐਮ ਭਗਵੰਤ ਮਾਨ ਸ਼ਿਰਕਤ ਕਰਨਗੇ। CM ਭਗਵੰਤ ਮਾਨ ਨੇ ਐਲਾਨ ਕੀਤਾ ਕਿ ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਇਸਦੀ ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜੋ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਅਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।












